26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕੇਂਦਰ ਸਰਕਾਰ ਨੇ ਅਜੇ ਤੱਕ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਫੰਡਿੰਗ ਦਾ ਆਪਣਾ ਬਣਦਾ ਹਿੱਸਾ ਜਾਰੀ ਨਹੀਂ ਕੀਤਾ-ਠੇਕੇਦਾਰ ਹਾਕਮ ਸਿੰਘ

ਅਜੀਤ ਡੈਸਕ 06-06-2026
ਰਾਏਕੋਟ, 5 ਜੂਨ (ਬਲਵਿੰਦਰ ਸਿੰਘ ਲਿੱਤਰ)-ਲੋਕ ਨਿਰਮਾਣ ਵਿਭਾਗ ਨੇ ਤੂਫਾਨ ਅਤੇ ਮੀਂਹ ਕਾਰਨ ਟੁੱਟੀਆਂ ਛੱਤਾਂ ਦੇ ਪੈਨਲਾਂ ਨੂੰ ਬੇਸ਼ੱਕ ਬਦਲ ਕੇ ਨੁਕਸਾਨ ਨੂੰ ਤਾਂ ਕੰਟਰੋਲ ਕਰ ਲਿਆ ਗਿਆ ਹੈ, ਪਰ ਹਵਾਈ ਅੱਡੇ ਨੂੰ ਹੋਏ ਮਾਮੂਲੀ ਨੁਕਸਾਨ ਤੋਂ ਬਾਅਦ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਆਮ ਆਦਮੀ ਪਾਰਟੀ ਵਿਚਕਾਰ ਸ਼ੁਰੂ ਹੋਇਆ ਰਾਜਨੀਤਿਕ ਤੂਫ਼ਾਨ ਰੁਕਣ ਦੀ ਬਜਾਏ ਵਧਦਾ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੇ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਦੋਸ਼ ਲਗਾਇਆ ਕਿ ਰਵਨੀਤ ਸਿੰਘ ਬਿੱਟੂ ਹਵਾਈ ਅੱਡੇ ਦੀ ਉਸਾਰੀ ਅਤੇ ਉਡਾਣਾਂ ਮੁੜ ਸ਼ੁਰੂ ਕਰਨ ਦਾ ਸਿਹਰਾ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇ ਰਹੇ ਹਨ ਪ੍ਰੰਤੂ ਕੇਂਦਰ ਸਰਕਾਰ ਨੇ ਅਜੇ ਤੱਕ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਫੰਡਿੰਗ ਦਾ ਆਪਣਾ 51 ਪ੍ਰਤੀਸ਼ਤ ਹਿੱਸਾ ਜਾਰੀ ਨਹੀਂ ਕੀਤਾ | ਸ਼ੁਰੂਆਤੀ ਸਮਝੌਤੇ ਦੇ ਤਹਿਤ, ਰਾਜ ਸਰਕਾਰ ਨੇ 54 ਕਰੋੜ ਦੀ ਕੁੱਲ ਉਸਾਰੀ ਲਾਗਤ ਦਾ 100 ਪ੍ਰਤੀਸ਼ਤ ਸਹਿਣ ਕੀਤਾ ਹੈ, ਹਾਲਾਂਕਿ ਪੰਜਾਬ ਸਰਕਾਰ (ਗਲਾਡਾ) ਕੋਲ 49 ਪ੍ਰਤੀਸ਼ਤ ਹਿੱਸੇਦਾਰੀ ਹੈ ਅਤੇ ਭਾਰਤ ਸਰਕਾਰ (ਏਅਰਪੋਰਟ ਅਥਾਰਟੀ ਆਫ ਇੰਡੀਆ) ਕੋਲ 51 ਪ੍ਰਤੀਸ਼ਤ ਹਿੱਸੇਦਾਰੀ ਹੈ | ਏ.ਏ.ਆਈ. ਨੂੰ ਬਾਅਦ ਵਿਚ ਇਸ ਪੇਸ਼ਗੀ ਦੀ ਅਦਾਇਗੀ ਕਰਨੀ ਚਾਹੀਦੀ ਸੀ, ਜੋ ਕਿ ਅੱਜ ਤੱਕ ਨਹੀਂ ਕੀਤੀ ਗਈ | ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਦੋਸ਼ ਲਗਾਇਆ ਕਿ ਏਅਰਪੋਰਟ ਅਥਾਰਟੀ ਆਫ਼ ਇੰਡੀਆ ਏਟੀਆਨਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਨੂੰ ਯੋਗਤਾ ਅਧਾਰਿਤ ਨੌਕਰੀਆਂ ਦੇਣ ਦੇ ਵਾਅਦਿਆਂ ਤੋਂ ਮੁਕਰ ਗਈ ਹੈ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਲਗਾਤਾਰ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ |
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਭਰੋਸੇਯੋਗ ਸੰਸਥਾ <br/> ਅਗਲੀ ਖ਼ਬਰ ਘਰ 'ਚੋਂ ਸਕੂਟਰ, ਨਕਦੀ ਅਤੇ ਤਿੰਨ ਗੈਸ ਸਿਲੰਡਰ ਚੋਰੀ ਦੇ ਮਾਮਲੇ 'ਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।