26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਭਰੋਸੇਯੋਗ ਸੰਸਥਾ <br/>

ਕਾਲਜ ਮੈਨੇਜਮੈਂਟ ਦੇ ਪ੍ਰਧਾਨ ਮੁਨੀਸ਼ ਦਾਸ ਅਤੇ ਮੀਤ ਪ੍ਰਧਾਨ ਮੈਡਮ ਰੋਮਾ ਮਹੰਤ ਦਾਖ਼ਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ | ਤਸਵੀਰ: ਬਲਵਿੰਦਰ ਸਿੰਘ ਲਿੱਤਰ <br/> 06-06-2026
ਰਾਏਕੋਟ, 5 ਜੂਨ (ਬਲਵਿੰਦਰ ਸਿੰਘ ਲਿੱਤਰ)-ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਅਕਾਦਮਿਕ ਸੈਸ਼ਨ 2026-27 ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ | 12ਵੀਂ ਪਾਸ ਵਿਦਿਆਰਥੀ ਹੁਣ ਬੀ.ਸੀ.ਏ (ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨ) , ਬੀ.ਬੀ.ਏ. (ਬੈਚਲਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ), ਬੀ.ਐੱਸ.ਸੀ. ਫੈਸ਼ਨ ਡਿਜ਼ਾਇਨਿੰਗ, ਬੀ.ਏ ਕੰਪਿਊਟਰ ਸਾਇੰਸ, ਬੀ.ਕਾਮ (ਆਨਰਜ਼), ਬੀ.ਐੱਮ.ਐੱਸ. (ਟੂਰਿਜ਼ਮ, ਏਅਰਲਾਈਜ਼ਨ, ਹੌਸਪਟੈਲਿਟੀ) ਕੋਰਸ ਵਿਚ ਦਾਖ਼ਲੇ ਪ੍ਰਾਪਤ ਕਰ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਮੈਨੇਜਮੈਂਟ ਦੇ ਪ੍ਰਧਾਨ ਮੁਨੀਸ਼ ਦਾਸ ਅਤੇ ਮੀਤ ਪ੍ਰਧਾਨ ਮੈਡਮ ਰੋਮਾ ਮਹੰਤ ਨੇ ਦੱਸਿਆ ਕਿ ਸਾਡੀ ਸੰਸਥਾ ਦਾ ਮੁੱਖ ਟੀਚਾ ਵਿਦਿਆਰਥੀਆਂ ਨੂੰ ਸਿਰਫ਼ ਡਿਗਰੀ ਹੀ ਨਹੀਂ, ਸਗੋਂ ਹੁਨਰਮੰਦ ਬਣਾ ਕੇ ਰੁਜ਼ਗਾਰ ਦੇ ਯੋਗ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਕਾਲਜ ਵਲੋਂ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਖ਼ਾਸ ਸਕਾਲਰਸ਼ਿਪ ਦਿੱਤੀ ਜਾਂਦੀ ਹੈ, ਵਿਦਿਆਰਥੀਆਂ ਨੂੰ ਬੱਸ ਸਟੈਂਡ ਰਾਏਕੋਟ ਤੋਂ ਲਿਆਉਣ ਲਈ ਬੱਸ ਦਾ ਖ਼ਾਸ ਪ੍ਰਬੰਧ ਸਮੇਤ ਵਿਦਿਆਰਥੀਆਂ ਦੀ ਸਹੂਲਤ ਲਈ ਅਨੇਕਾਂ ਸੁਵਿਧਾਵਾਂ ਉਪਲੱਬਧ ਹਨ | ਉਨ੍ਹਾਂ ਦੱਸਿਆ ਕਿ ਕਾਲਜ ਦਾ ਤਜਰਬੇਕਾਰ ਸਟਾਫ਼ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਯਤਨਸ਼ੀਲ ਹੈ | ਉਨ੍ਹਾਂ ਦੱਸਿਆ ਕਿ ਦਾਖ਼ਲਾ ਪ੍ਰਾਪਤ ਕਰਨ ਦੇ ਇਛੁੱਕ ਵਿਦਿਆਰਥੀ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਾਲਜ ਕੈਂਪਸ ਨੂਰਪੁਰਾ ਵਿਖੇ ਆ ਕੇ ਮੁਫ਼ਤ ਕੈਰੀਅਰ ਕਾਊਾਸਲਿੰਗ ਲੈ ਸਕਦੇ ਹਨ ਅਤੇ ਦਾਖ਼ਲਾ ਕਰਵਾ ਸਕਦੇ ਹਨ |

ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਝੂਠਾ ਪਰਚਾ ਦਰਜ ਕਰਕੇ ਕੀਤੀ ਜਾ ਰਹੀ ਪੁਲਿਸ ਕਾਰਵਾਈ ਨਿੰਦਣਯੋਗ-ਹਰਪ੍ਰ... ਅਗਲੀ ਖ਼ਬਰ ਕੇਂਦਰ ਸਰਕਾਰ ਨੇ ਅਜੇ ਤੱਕ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਫੰਡਿੰਗ ਦਾ ਆਪਣਾ ਬਣਦਾ ਹਿੱਸਾ ਜਾਰੀ ਨਹੀਂ ਕੀਤਾ-ਠੇਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।