26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮੰਡੀਕਰਨ ਬੋਰਡ ਵਲੋਂ ਘੁਮਾਣ ਫਿਰਨੀ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ <br/>

ਘੁਮਾਣ ਵਿਖੇ ਫਿਰਨੀ ਉੱਪਰ ਪ੍ਰੀਮਿਕਸ ਪਾਉਣ ਦੇ ਕੰਮ ਮੌਕੇ ਸਰਪੰਚ ਭੁਪਿੰਦਰ ਸਿੰਘ ਭਿੰਦਾ ਨਾਲ ਸਮੂਹ ਪੰਚਾਇਤ ਮੈਂਬਰ ਤੇ ਸੁਪਰਵਾਈਜ਼ਰ ਅਮਰਜੀਤ ਸਿੰਘ ਟੂਸਾ | ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ <br/> 06-06-2026
ਗੁਰੂਸਰ ਸੁਧਾਰ, 5 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸੂਬਾ ਸਰਕਾਰ ਵਲੋਂ ਪਿੰਡਾਂ ਦੀਆਂ ਬਣਾਈਆਂ ਜਾ ਰਹੀਆਂ ਲਿੰਕ ਸੜਕਾਂ ਤੇ ਫਿਰਨੀਆਂ ਦੇ ਕੰਮ ਤਹਿਤ ਅੱਜ ਪਿੰਡ ਘੁਮਾਣ ਵਿਖੇ ਸਰਪੰਚ ਭੁਪਿੰਦਰ ਸਿੰਘ ਭਿੰਦਾ ਤੇ ਪੰਚਾਇਤ ਦੀ ਦੇਖ-ਰੇਖ ਹੇਠ ਮੰਡੀਕਰਨ ਬੋਰਡ ਵਲੋਂ ਪਿੰਡ ਦੀ ਫਿਰਨੀ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਸਰਪੰਚ ਭੁਪਿੰਦਰ ਸਿੰਘ ਭਿੰਦਾ ਨੇ ਫਿਰਨੀ ਪ੍ਰੀਮਿਕਸ ਦੀ ਸਮੱਗਰੀ ਅਤੇ ਗੁਣਵੱਤਾ ਉੱਪਰ ਤਸੱਲੀ ਪ੍ਰਗਟ ਕਰਦਿਆਂ ਹਲਕਾ ਵਿਧਾਇਕ ਰਾਏਕੋਟ ਹਾਕਮ ਸਿੰਘ ਠੇਕੇਦਾਰ ਦਾ ਧੰਨਵਾਦ ਕੀਤਾ | ਸੁਪਰਵਾਈਜ਼ਰ ਅਮਰਜੀਤ ਸਿੰਘ ਟੂਸਾ ਨੇ ਦੱਸਿਆ ਕਿ ਐਕਸੀਅਨ ਜਤਿਨ ਸਿੰਗਲਾ, ਐੱਸ.ਡੀ.ਓ. ਗੁਰਜੀਤ ਸਿੰਘ, ਜੇ.ਈ. ਲਵਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੜਕਾਂ ਦੇ ਨਿਰਮਾਣ ਵਿਚ ਪੂਰੇ ਪਾਰਦਰਸ਼ੀ ਢੰਗ ਨਾਲ ਕੰਮ ਕੀਤਾ ਜਾ ਰਿਹਾ | ਇਸ ਮੌਕੇ ਸਰਪੰਚ ਭੁਪਿੰਦਰ ਸਿੰਘ ਭਿੰਦਾ, ਸੰਮਤੀ ਮੈਂਬਰ ਗੁਰਮੁਖ ਸਿੰਘ ਘੁਮਾਣ, ਹਰਪ੍ਰੀਤ ਕੌਰ ਘੁਮਾਣ, ਗੁਰਮੀਤ ਕੌਰ, ਹਰਪ੍ਰੀਤ ਕੌਰ, ਭੁਪਿੰਦਰਪਾਲ ਸਿੰਘ ਲਾਂਬਾ, ਕੇਵਲ ਸਿੰਘ, ਜਗਦੇਵ ਸਿੰਘ, ਰਵਿੰਦਰ ਸਿੰਘ (ਸਾਰੇ ਪੰਚ), ਸਾਬਕਾ ਪੰਚ ਮੁਹਿੰਦਰ ਕੌਰ ਆਦਿ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸਿਹਤ ਵਿਭਾਗ ਤੇ ਨਗਰ ਕੌਂਸਲ ਦੀ ਟੀਮ ਨੇ ਡੇਂਗੂ ਦੀ ਰੋਕਥਾਮ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ <br/> ਅਗਲੀ ਖ਼ਬਰ ਕਿਹਾ. ਸ਼੍ਰੋਮਣੀ ਅਕਾਲੀ ਦਲ ਦਾ ਸਮੁੱਚਾ ਵਰਕਰ ਮਜੀਠੀਆ ਨਾਲ ਚੱਟਾਨ ਵਾਂਗ ਖੜ੍ਹਾ ਹੈ ਸੂਬਾ ਸਰਕਾਰ ਵਲੋਂ ਬਿਕਰਮ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।