26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਮੁੱਦਿਆਂ ਦੀ ਗੱਲ ਕੀਤੀ-ਡਾ. ਬੀਜਾ

ਅਜੀਤ ਡੈਸਕ 06-06-2026
ਮਲੌਦ, 5 ਜੂਨ (ਦਿਲਬਾਗ ਸਿੰਘ ਚਾਪੜਾ)-ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਪਾਇਲ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਡਾ. ਜਸਪ੍ਰੀਤ ਸਿੰਘ ਬੀਜਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ 'ਆਪ' ਦੇ ਹੱਕ ਵਿਚ ਵੱਡਾ ਫ਼ਤਵਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਲੋਕ ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਪੰਜਾਬ ਵਿਚ ਅਜਿਹਾ ਪਹਿਲੀ ਵਾਰ ਵੇਖਣ ਨੂੰ ਮਿਲ ਰਿਹਾ ਹੈ ਕਿ ਕਿਸੇ ਮੁੱਖ ਮੰਤਰੀ ਨੇ ਇੰਨੇ ਵੱਡੇ ਪੱਧਰ 'ਤੇ ਲਗਭਗ ਹਰ ਖੇਤਰ ਦੇ ਲੋਕ ਮੁੱਦਿਆਂ ਨੂੰ ਹੱਲ ਕਰਨ ਦੀ ਪਹਿਲਕਦਮੀ ਕੀਤੀ ਹੈ | ਡਾ: ਬੀਜਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਸਿਵਾਏ ਕੂੜ ਪ੍ਰਚਾਰ ਦੇ ਕੋਈ ਮੁੱਦਾ ਨਹੀਂ | ਉਨ੍ਹਾਂ ਕਿਹਾ ਕਿ ਕਾਂਗਰਸੀ ਤਾਂ ਮੁੱਖ ਮੰਤਰੀ ਬਣਨ ਲਈ ਹੀ ਭੱਜ ਦੌੜ ਵਿੱਚ ਲੱਗੇ ਹੋਏ ਹਨ | ਉਨ੍ਹਾਂ ਦੀ ਹਾਈਕਮਾਂਡ ਵੀ ਕੋਈ ਫ਼ੈਸਲਾ ਨਹੀਂ ਲੈ ਸਕਦੀ | ਜਦੋਂ ਕਿ ਸ਼ੋ੍ਰਮਣੀ ਅਕਾਲੀ ਦਲ ਵਾਲੇ ਤਾਂ ਅਸਲੀ ਅਕਾਲੀ ਦਲ ਕਿਹੜਾ ਹੈ ਇਹ ਸਾਬਤ ਕਰਨ 'ਚੋਂ ਹੀ ਵਿਹਲੇ ਨਹੀਂ ਹੋ ਰਹੇ | ਪਰ ਆਮ ਆਦਮੀ ਪਾਰਟੀ ਨੇ ਪਹਿਲਾਂ ਵੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਚਿਹਰੇ ਨਾਲ ਚੋਣ ਲੜੀ ਸੀ ਅਤੇ ਅੱਗੇ 2027 ਵਿਚ ਵੀ ਇਨ੍ਹਾ ਦੇ ਚਿਹਰਿਆਂ ਨਾਲ ਦੁਬਾਰਾ ਪੰਜਾਬ ਵਿਚ ਆਪ ਦੀ ਸਰਕਾਰ ਜ਼ਰੂਰ ਬਣੇਗੀ |
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਟਰਾਲਾ ਬੇਕਾਬੂ ਹੋ ਕੇ ਸੜਕ ਦੀ ਦੂਸਰੀ ਸਾਈਡ ਜਾ ਕੇ ਦਰੱਖ਼ਤ ਨਾਲ ਟਕਰਾਇਆ, ਵੱਡਾ ਹਾਦਸਾ ਹੋਣੋਂ ਟਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।