25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸਭਾ ਦੀ ਮੀਟਿੰਗ ਦੌਰਾਨ ਖੇਤੀ ਹੱਦ ਕਰਜ਼ਿਆਂ ਦੀ ਲਿਮਟ ਵਧਾਏ ਜਾਣ ਦੀ ਪ੍ਰਸੰਸਾ <br/>

ਮੀਟਿੰਗ ਦੌਰਾਨ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ ਸੰਗਠਨ ਇੰਚਾਰਜ, 'ਆਪ' ਪ੍ਰਧਾਨ ਬਲਕਾਰ ਸਿੰਘ ਸਿੱਧੂ ਤੇ ਹੋਰ | ਤਸਵੀਰ: ਸਲੇਮਪੁਰੀ <br/> 06-06-2026
ਸਿੱਧਵਾਂ ਬੇਟ, 5 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੀ ਸਿੱਧਵਾਂ ਬੇਟ, ਸਲੇਮਪੁਰਾ, ਸਦਰਪੁਰਾ ਅਤੇ ਸਫੀਪੁਰਾ ਨਾਲ ਸੰਬੰਧਿਤ ਕਿਸਾਨਾਂ ਦੀ ਬਹੁ-ਮੰਤਵੀਂ ਸਹਿਕਾਰੀ ਖੇਤੀਬਾੜੀ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਅਤੇ 'ਆਪ' ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਸੂਬਾ ਸਰਕਾਰ ਵਲੋਂ ਸਹਿਕਾਰੀ ਬੈਂਕਾਂ ਦੀਆਂ ਦਲੀਲਾਂ ਨੂੰ ਨਕਾਰਦੇ ਹੋਏ ਕਿਸਾਨਾਂ ਨੂੰ ਸਭਾ ਰਾਹੀਂ ਮਿਲਣ ਵਾਲੇ ਹੱਦ ਕਰਜ਼ਿਆਂ ਦੀ ਲਿਮਟ ਵਧਾਏ ਜਾਣ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਅਤੇ ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ ਨੇ ਆਖਿਆ ਕਿ ਸੂਬਾ ਸਰਕਾਰ ਵਲੋਂ ਹੱਦ ਕਰਜ਼ਿਆਂ ਦੀ ਲਿਮਟ ਵਧਾਏ ਜਾਣ ਨਾਲ ਦੇਸ਼ ਦਾ ਅੰਨਦਾਤਾ ਹੋਰ ਖੁਸ਼ਹਾਲ ਹੋਵੇਗਾ ਅਤੇ ਉਸ ਨੂੰ ਆੜ੍ਹਤੀਆਂ ਕੋਲੋਂ ਵਿਆਜ਼ 'ਤੇ ਪੈਸੇ ਲੈਣ ਦੀ ਲੋੜ ਘੱਟ ਪਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ 26 ਸਾਲਾਂ ਬਾਅਦ ਹੱਦ ਕਰਜ਼ਿਆਂ 'ਚ ਇਤਿਹਾਸਕ ਵਾਧਾ ਕੀਤਾ ਗਿਆ ਹੈ | ਇਸ ਮੌਕੇ ਸਭਾ ਦੇ ਸਕੱਤਰ ਗੋਬਿੰਦ ਸਿੰਘ, ਸੀਨੀ: ਮੀਤ ਪ੍ਰਧਾਨ ਹਰਭਜਨ ਸਿੰਘ ਸਲੇਮਪੁਰਾ, ਸੀਨੀ: ਮੀਤ ਪ੍ਰਧਾਨ ਡਾ. ਬਲਵੀਰ ਸਿੰਘ ਸਦਰਪੁਰਾ, ਹੀਰਾ ਸਿੰਘ, ਹਰਭਜਨ ਸਿੰਘ, ਹਰਬੰਸ ਸਿੰਘ, ਜਗਤਾਰ ਸਿੰਘ, ਹਰਮਿੰਦਰ ਸਿੰਘ (ਸਾਰੇ) ਕਮੇਟੀ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਬੀ. ਸੀ. ਏ. ਐੱਸ. ਦੇ ਰੀਜ਼ਨਲ ਡਾਇਰੈਕਟਰ ਆਰ. ਡੀ ਅਤੇ ਉਨ੍ਹਾਂ ਦੀ ਟੀਮ ਵਲੋਂ ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਭਵਨ ਦੇ... ਅਗਲੀ ਖ਼ਬਰ ਬਾਜ਼ਾਰਾਂ 'ਚ ਟ੍ਰੈਫ਼ਿਕ ਜਾਮ ਦਾ ਕਾਰਨ ਬਣਦੀਆਂ ਹਨ ਪਰਾਲੀ ਗੰਢਾਂ ਦੀਆਂ ਲੰਮੀਆਂ, ਚੌੜੀਆਂ ਟਰਾਲੀਆਂ ਲੋਕਾਂ ਵਲੋਂ ਰਾਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।