30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਜੂਨ 1984 ਘੱਲੂਘਾਰਾ ਦਿਵਸ ਮੌਕੇ ਅਖੰਡ ਪਾਠ ਦੇ ਭੋਗ ਪਾਏ

ਅਜੀਤ ਡੈਸਕ 07-06-2026
ਬੀਜਾ, 6 ਜੂਨ (ਅਵਤਾਰ ਸਿੰਘ ਜੰਟੀ ਮਾਨ)-ਜੂਨ 1984 ਦੇ ਘੱਲੂਘਾਰਾ ਦਿਵਸ ਮੌਕੇ ਸ਼ਹੀਦ ਸਿੰਘਾਂ ਅਤੇ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਢਾਡੀ ਕੀਰਤਨੀ ਜਥਿਆਂ ਵਲੋਂ ਆਈਆਂ ਸੰਗਤਾਂ ਨੂੰ ਜੂਨ 84 ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਜਥੇਦਾਰ ਨਵਤੇਜ ਸਿੰਘ ਖੱਟੜਾ ਅਤੇ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੂਨ 1984 ਦੀਆਂ ਘਟਨਾਵਾਂ ਸਿੱਖ ਇਤਿਹਾਸ ਦਾ ਮਹੱਤਵਪੂਰਨ ਪੰਨਾ ਹਨ | ਇਸ ਸਮਾਗਮ ਦੌਰਾਨ ਸੰਗਤ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਤੇ ਪਰਮਜੀਤ ਸਿੰਘ ਗੁਰਦਾਸਪੁਰੀ, ਗ੍ਰੰਥੀ ਜਸਵੀਰ ਸਿੰਘ, ਅੰਮਿ੍ਤਪਾਲ ਸਿੰਘ ਖੱਟੜਾ, ਰਣਜੀਤ ਸਿੰਘ ਪਾਇਲ, ਜਸਵੀਰ ਸਿੰਘ ਘੁੰਗਰਾਲੀ ਰਾਜਪੂਤਾਂ, ਗਗਨਦੀਪ ਸਿੰਘ, ਸਤਨਾਮ ਸਿੰਘ ਚਾਪੜਾ, ਹਰਿੰਦਰ ਸਿੰਘ ਹੈਰੀ, ਅਰਸ਼ਦੀਪ ਸਿੰਘ ਢੰਗਰਾਲੀ, ਦਲਭੰਜਨ ਸਿੰਘ ਸਮੇਤ ਹਾਜਰ ਸਨ |
ਪਿਛਲੀ ਖ਼ਬਰ ਦਸਤਾਰ ਅਤੇ ਲੰਮੇ ਕੇਸ ਮੁਕਾਬਲੇ ਵਿਚ ਨਨਕਾਣਾ ਸਾਹਿਬ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ਵਧੀਆ ਪੁਜ਼ੀਸ਼ਨਾਂ ਹਾਸਿਲ ਕੀਤੀਆਂ... ਅਗਲੀ ਖ਼ਬਰ -ਮਾਮਲਾ ਚੋਣ ਨਿਸ਼ਾਨ ਝਾੜੂ ਨੂੰ ਖਿਲਾਰਨ 'ਤੇ ਮੁਕੱਦਮਾ ਦਰਜ ਕਰਨ ਦਾ—<br> ਮੰਡੀ ਮੁੱਲਾਂਪੁਰ 'ਚ ਕਾਂਗਰਸ ਵਲੋਂ ਸਰਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।