30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਤੀਸਰੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਹੋਈ ਅਰਦਾਸ ਸਮੇਂ ਸ਼ਾਮਿਲ ਹੋਏ ਮਨਪ੍ਰੀਤ ਸਿੰਘ ਇਯਾਲੀ

ਅਜੀਤ ਡੈਸਕ 07-06-2026
ਮੁੱਲਾਂਪੁਰ-ਦਾਖਾ, 6 ਜੂਨ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 42ਵੇਂ ਸ਼ਹੀਦੀ ਸਮਾਗਮ ਸਮੇਂ ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਹਰਾ ਸਿੰਘ, ਜਨਰਲ ਸੁਬੇਗ ਸਿੰਘ ਅਤੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਹੋਈ ਅਰਦਾਸ ਵਿਚ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪ੍ਰਮੁੱਖ ਆਗੂ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਸੰਗਤ ਨਾਲ ਨਤਮਸਤਕ ਹੋਏ | ਤੀਸਰੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਫੌਜ ਜ਼ਰੀਏ ਕੇਂਦਰ ਦੀ ਕਾਂਗਰਸ ਸਰਕਾਰ ਵਲੋਂ 42 ਸਾਲ ਪਹਿਲਾਂ ਕਰਵਾਇਆ ਹਮਲਾ ਇਕ ਖੂਨੀ ਯੁੱਧ ਸੀ, ਜਿਸ ਵਿਚ ਨਿਰਦੋਸ਼ ਸ਼ਰਧਾਲੂ ਵੀ ਮਾਰੇ ਗਏ | ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬੰਬਾਂ-ਤੋਪਾਂ ਨਾਲ ਹੋਇਆ ਨੁਕਸਾਨ ਸਦੀਆਂ ਤੱਕ ਕੇਂਦਰ ਦੀ ਕਾਂਗਰਸ ਸਰਕਾਰ ਦੇ ਅੱਤਿਆਚਾਰ ਦੀ ਗਵਾਹੀ ਭਰਦਾ ਰਹੇਗਾ | ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਘੱਲੂਘਾਰਾ ਸਪਤਾਹ ਤੋਂ ਬਾਅਦ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਵਲੋਂ ਗੁਰਮਤਿ ਚੇਤਨਾ ਕੈਂਪ ਲਗਾ ਕੇ ਬੱਚਿਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਯਾਦਾ ਬਾਰੇ ਜਾਣਕਾਰੀ ਦੇ ਨਾਲ ਦਸਤਾਰ ਸਜਾਉਣ ਮੁਕਾਬਲੇ, ਹੋਰ ਧਾਰਮਿਕ ਪ੍ਰੋਗਰਾਮਾਂ ਨੂੰ ਪਹਿਲ ਦਿੱਤੀ ਜਾਵੇ |
ਪਿਛਲੀ ਖ਼ਬਰ ਡੇਰਾ ਭਾਈ ਮੱਸਾ ਪੁੜੈਣ ਵਿਖੇ ਲੱਸੀ ਅਤੇ ਛੋਲਿਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਦਸਤਾਰ ਅਤੇ ਲੰਮੇ ਕੇਸ ਮੁਕਾਬਲੇ ਵਿਚ ਨਨਕਾਣਾ ਸਾਹਿਬ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ਵਧੀਆ ਪੁਜ਼ੀਸ਼ਨਾਂ ਹਾਸਿਲ ਕੀਤੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।