30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੀ ਡੀ.ਟੀ.ਐੱਫ ਵਲੋਂ ਨਿਖੇਧੀ

ਅਜੀਤ ਡੈਸਕ 07-06-2026
ਹੰਬੜਾਂ, 6 ਜੂਨ (ਮੇਜਰ ਹੰਬੜਾਂ)-ਪਟਿਆਲਾ ਵਿਖੇ ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਅੱਗੇ ਆਪਣੇ ਰੁਜ਼ਗਾਰ ਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਹਾਇਕ ਲਾਈਨਮੈਨਾਂ 'ਤੇ ਪੰਜਾਬ ਸਰਕਾਰ ਦੀ ਸ਼ਹਿ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਲੁਧਿਆਣਾ ਇਕਾਈ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਮੌਕੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦੇ ਹੋਏ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸੰਧੂ ਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਵੀਰ ਸਿੰਘ ਬਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਏ ਦਿਨ ਮੁਲਾਜ਼ਮਾਂ 'ਤੇ ਅੰਨ੍ਹੇਵਾਹ ਲਾਠੀਚਾਰਜ ਕਰ ਰਹੀ ਹੈ, ਜਿਸ ਨਾਲ ਆਮ ਆਦਮੀ ਸਰਕਾਰ ਵੀ ਲੋਕ ਵਿਰੋਧੀ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਮੰਗਦੇ ਬੇਰੁਜ਼ਗਾਰਾਂ 'ਤੇ ਕਦੇ ਮੋਹਾਲੀ ਵਿਚ, ਕਦੇ ਪਟਿਆਲੇ 'ਚ ਤੇ ਕਦੇ ਚੰਡੀਗੜ੍ਹ ਵੜ੍ਹ ਰਹੇ ਮੁਲਾਜ਼ਮਾਂ 'ਤੇ ਇਸ ਤਰ੍ਹਾਂ ਲਾਠੀਚਾਰਜ ਕੀਤਾ ਜਾ ਰਿਹਾ ਹੈ ਕਿ ਜਿਸ ਤਰ੍ਹਾਂ ਉਹ ਦੂਜੇ ਦੇਸ਼ ਦੇ ਵਾਸੀ ਹੋਣ | ਉਨ੍ਹਾਂ ਕਿਹਾ ਕਿ ਇਸ ਦਾ ਖਮਿਆਜ਼ਾ ਸਰਕਾਰ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ |
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਆਲਮੀ ਤਪਸ਼ ਘਟਾਉਣ ਲਈ ਰੁੱਖ ਲਗਾਏ ਜਾਣ-ਦਮਨਜੀਤ ਸਿੰਘ ਮੋਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।