30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਸਮੇਂ ਕਥਾਵਾਚਕ ਭਾਈ ਜਰਨੈਲ ਸਿੰਘ ਭੈਣੀ ਅਰਾਈਆਂ ਨੂੰ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਸਰਪ੍ਰਸਤ ਤੇਜਾ ਸਿੰਘ ਗਿੱਲ, ਸੇਵਾਦਾਰ ਮਨਜੀਤ ਸਿੰਘ ਭੈਰੋਮੁੰਨਾਂ, ਭਾਈ ਭਿੰਦਰਪਾਲ ਸਿੰਘ ਬਾਠ ਤੇ ਹੋਰ | ਤਸਵੀਰ: ਮੇਜਰ ਹੰਬੜਾਂ <br/> 07-06-2026
ਹੰਬੜਾਂ, 6 ਜੂਨ (ਮੇਜਰ ਹੰਬੜਾਂ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਸਮੂਹ ਗੁਰਦੁਆਰਾ ਸਾਹਿਬ ਦੀ ਲੋਕਲ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ 'ਚ ਪ੍ਰਸਿੱਧ ਕਥਾਵਾਚਕ ਭਾਈ ਜਰਨੈਲ ਸਿੰਘ ਭੈਣੀ ਅਰਾਈਆਂ ਵਾਲਿਆਂ ਨੇ ਸਿੱਖੀ ਇਤਿਹਾਸ ਦੀਆਂ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ ਤੇ ਸੰਗਤਾਂ ਨੂੰ ਆਪਣੇ ਸਿੱਖੀ ਇਤਿਹਾਸ ਨੂੰ ਹਮੇਸ਼ਾ ਯਾਦ ਰੱਖਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਦਿਖਾਏ ਮਾਰਗ 'ਤੇ ਚੱਲਦਿਆਂ ਅਨਿਆਂ ਵਿਰੁੱਧ ਖੜ੍ਹਨਾ ਚਾਹੀਦਾ ਹੈ | ਲੋਕਲ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਤੇਜਾ ਸਿੰਘ ਗਿੱਲ, ਸੇਵਾਦਾਰ ਮਨਜੀਤ ਸਿੰਘ ਭੈਰੋਮੁੰਨਾਂ, ਬਲਜੀਤ ਸਿੰਘ, ਭਾਈ ਪਿੰਦਰਪਾਲ ਸਿੰਘ ਬਾਠ ਤੇ ਹੋਰ ਪ੍ਰਬੰਧਕਾਂ ਵਲੋਂ ਕਥਾ-ਵਾਚਕ ਭਾਈ ਜਰਨੈਲ ਸਿੰਘ ਭੈਣੀ ਅਰਾਂਈਆ ਨੂੰ ਨੌਜਵਾਨਾਂ ਨੂੰ ਸਿੱਖੀ ਨਾਲ ਜੋੜੇ ਜਾਣ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੋਹਣ ਸਿੰਘ ਹੀਰਾ, ਮੈਨੇਜਰ ਜਸਵੀਰ ਸਿੰਘ, ਅਵਤਾਰ ਸਿੰਘ ਤਾਰੀ ਚੀਮਾ, ਮਾ. ਜਸਪਾਲ ਸਿੰਘ ਭੱਠਾਧੂਹਾ, ਅਮਰਜੀਤ ਸਿੰਘ ਧਾਲੀਵਾਲ, ਬਿੰਦਰ ਸਿੰਘ ਧਾਲੀਵਾਲ, ਕੁਲਵੰਤ ਸਿੰਘ ਬਾਠ ਤੇ ਹੋਰ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਗੈਸ, ਪੈਟਰੋਲ ਤੇ ਘਰੇਲੂ ਵਸਤੂਆਂ ਦੇ ਵਧਦੇ ਭਾਅ ਕਾਰਨ ਲੋਕ ਪ੍ਰੇਸ਼ਾਨ-ਤਲਵਾੜਾ ਅਗਲੀ ਖ਼ਬਰ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੀ ਡੀ.ਟੀ.ਐੱਫ ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।