29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਆਊਟਸੋਰਸ ਕਰਮਚਾਰੀਆਂ ਵਲੋਂ ਮੰਗਾਂ ਸੰਬੰਧੀ ਜਗਰਾਉਂ ਵਿਖੇ ਸੂਬਾ ਪੱਧਰੀ ਇਕੱਤਰਤਾ 'ਚ ਪੰਜਾਬ ਭਰ 'ਚੋਂ ਕਰਮਚਾਰੀ ਪੁੱਜੇ

ਅਜੀਤ ਡੈਸਕ 07-06-2026
ਜਗਰਾਉਂ, 6 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਰਾਏਕੋਟ ਰੋਡ ਸਥਿਤ ਲਾਲਾ ਲਾਜਪਤ ਰਾਏ ਮੈਮੋਰੀਅਲ ਕਮਿਊਨਿਟੀ ਸੈਂਟਰ ਵਿਖੇ ਪੰਜਾਬ ਮਿਊਾਸਪਲ ਆਊਟਸੋਰਸ ਇੰਪਲਾਈਜ਼ ਯੂਨੀਅਨ ਪੰਜਾਬ ਦੀ ਇਕ ਅਹਿਮ ਸੂਬਾ ਪੱਧਰੀ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਚੀਮਾ ਵਲੋਂ ਕੀਤੀ ਗਈ, ਜਿਸ ਵਿਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ ਵਿਚ ਆਊਟਸੋਰਸ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਵਿਚ ਪੰਜਾਬ ਮਿਊਾਸਪਲ ਐਕਸ਼ਨ ਕਮੇਟੀ ਦੇ ਸਰਪ੍ਰਸਤ ਕੁਲਵੰਤ ਸਿੰਘ ਸੈਣੀ, ਗੋਪਾਲ ਥਾਪਰ, ਜੀ.ਐੱਮ. ਸਿੰਘ, ਲਲਿਤ ਕੁਮਾਰ ਅਤੇ ਦੀਪਕ ਕੁਮਾਰ ਸਮੇਤ ਕਈ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਆਗੂਆਂ ਨੇ ਕੰਪਿਊਟਰ ਓਪਰੇਟਰਾਂ, ਕਲਰਕਾਂ, ਮਾਲੀਆਂ, ਇਲੈਕਟ੍ਰੀਸ਼ਨਾਂ, ਹੈਲਪਰਾਂ, ਚੌਕੀਦਾਰਾਂ, ਫਾਇਰਮੈਨਾਂ, ਸੀਵਰਮੈਨਾਂ, ਸਫ਼ਾਈ ਸੇਵਕਾਂ ਅਤੇ ਹੋਰ ਵਰਗਾਂ ਦੇ ਕਰਮਚਾਰੀਆਂ ਨਾਲ ਸੰਬੰਧਿਤ ਮਸਲਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ | ਯੂਨੀਅਨ ਆਗੂਆਂ ਨੇ ਕਿਹਾ ਕਿ ਸਾਲਾਂ ਤੋਂ ਆਊਟਸੋਰਸ ਆਧਾਰ 'ਤੇ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਲਗਾਤਾਰ ਸਰਕਾਰ ਦੇ ਧਿਆਨ ਵਿਚ ਲਿਆਂਦੀਆਂ ਜਾ ਰਹੀਆਂ ਹਨ | ਇਸ ਮੌਕੇ ਸਰਕਾਰ ਵਲੋਂ ਤਿਆਰ ਕੀਤੀ ਜਾ ਰਹੀ ਰੈਗੂਲਰਾਈਜ਼ੇਸ਼ਨ ਨੀਤੀ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਕਈ ਮਹੱਤਵਪੂਰਨ ਸੁਝਾਅ ਰੱਖੇ ਗਏ | ਯੂਨੀਅਨ ਨੇ ਮੰਗ ਕੀਤੀ ਕਿ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ, ਉਨ੍ਹਾਂ ਦੀ ਪੁਰਾਣੀ ਸੇਵਾ ਨੂੰ ਮਾਨਤਾ ਦਿੱਤੀ ਜਾਵੇ, ਰੈਗੂਲਰਾਈਜ਼ੇਸ਼ਨ ਦੌਰਾਨ ਕਿਸੇ ਕਿਸਮ ਦਾ ਪਰਖਕਾਲ (ਪ੍ਰੋਬੇਸ਼ਨ ਪੀਰੀਅਡ) ਨਾ ਰੱਖਿਆ ਜਾਵੇ ਅਤੇ ਛੇਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਤਨਖਾਹਾਂ ਲਾਗੂ ਕੀਤੀਆਂ ਜਾਣ | ਆਗੂਆਂ ਨੇ ਦੱਸਿਆ ਕਿ ਸਰਕਾਰ ਨੇ ਰੈਗੂਲਰਾਈਜ਼ੇਸ਼ਨ ਨੀਤੀ ਨੂੰ ਅੰਤਿਮ ਰੂਪ ਦੇਣ ਲਈ 30 ਦਿਨਾਂ ਦਾ ਸਮਾਂ ਮੰਗਿਆ ਹੈ ਅਤੇ ਯੂਨੀਅਨ ਇਸ ਪ੍ਰਕਿਰਿਆ 'ਤੇ ਨਜ਼ਰ ਬਣਾਈ ਹੋਈ ਹੈ | ਮੀਟਿੰਗ ਦੌਰਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕੋਈ ਢੁੱਕਵਾਂ ਅਤੇ ਸਕਾਰਾਤਮਕ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਸੰਗਠਨ ਅਗਲੀ ਰਣਨੀਤੀ ਤਹਿਤ ਸੰਘਰਸ਼ ਦੇ ਰਾਹ 'ਤੇ ਜਾਣ ਲਈ ਮਜ਼ਬੂਰ ਹੋਵੇਗਾ | ਇਸ ਮੌਕੇ ਪੰਜਾਬ ਭਰ 'ਚੋਂ ਆਊਟਸੋਰਸ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਦੇ ਧਰਨਾਕਾਰੀਆਂ 'ਤੇ ਲਾਠੀਚਾਰਜ ਖ਼ਿਲਾਫ਼ ਮੰਡੀ ਮੁੱਲਾਂਪੁਰ 'ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਿੱਧਵਾਂ ਕਾਲਜ ਵਿਖੇ ਐੱਫ.ਡੀ.ਪੀ. ਦਾ ਆਨਲਾਈਨ ਛੇਵਾਂ ਦਿਨ ਗਿਆਨ ਭਰਪੂਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।