28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

1984 ਦੇ ਘੱਲੂਘਾਰੇ ਸੰਬੰਧੀ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 07-06-2026
ਰਾਏਕੋਟ, 6 ਜੂਨ (ਬਲਵਿੰਦਰ ਸਿੰਘ ਲਿੱਤਰ)-6 ਜੂਨ 1984 ਦੇ ਘੱਲੂਘਾਰੇ ਸੰਬੰਧੀ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਨੇ ਦੱਸਿਆ ਕਿ 1984 ਦੇ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਤੇ ਭੁਜੰਗੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ | ਇਸ ਮੌਕੇ ਪਾਠ ਦੇ ਭੋਗ ਉਪਰੰਤ ਢਾਡੀ-ਕਵੀਸ਼ਰ ਦਰਬਾਰ ਸਜਾਇਆ ਗਿਆ | ਜਿਸ ਵਿਚ ਪੰਥਕ ਢਾਡੀ ਗਿਆਨੀ ਬਲਵੀਰ ਸਿੰਘ ਬੀਰ ਸਮਰਾਲਾ ਦੇ ਜਥੇ ਵਲੋਂ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੀਆਂ ਵਾਰਾਂ ਪੇਸ਼ ਕੀਤੀਆਂ | ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰਨ ਪੁੱਜੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ ਅਤੇ ਆਖਿਆ ਕਿ ਕਾਂਗਰਸੀ ਹਕੂਮਤ (ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ) ਦੇ ਹੁਕਮਾਂ 'ਤੇ ਭਾਰਤੀ ਫੌਜ ਵਲੋਂ ਟੈਂਕਾਂ-ਟੋਪਾਂ ਨਾਲ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਧਾਵਾ ਬੋਲ ਕੇ ਸਰਵਉੱਚ ਅਸਥਾਨਾਂ ਨੂੰ ਢਹਿ-ਢੇਰੀ ਕਰ ਦਿੱਤਾ | ਉਨ੍ਹਾਂ ਆਖਿਆ ਕਿ ਇਸ ਪਵਿੱਤਰ ਅਸਥਾਨ 'ਤੇ ਕੀਤੇ ਹਮਲਿਆਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ ਪਰ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿੰਨ੍ਹਾਂ ਨੇ ਸਿੱਖੀ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਉਹ ਖ਼ੁਦ ਆਪ ਇਤਿਹਾਸ ਦੇ ਹਨੇਰਿਆਂ ਵਿਚ ਗੁੰਮ ਹੋ ਕੇ ਰਹਿ ਗਏ ਹਨ, ਜਦਕਿ ਸਿੱਖ ਕੌਮ ਅੱਜ ਵੀ ਚੜ੍ਹਦੀ ਕਲਾ ਵਿਚ ਹੈ | ਇਸ ਮੌਕੇ ਮੈਨੇਜਰ ਤਰਸੇਮ ਸਿੰਘ ਬਲਿਆਲ, ਤਰਨਜੀਤ ਸਿੰਘ ਬਿੱਟੂ ਤਲਵੰਡੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਤਲਵੰਡੀ ਰਾਏ, ਹਰਪ੍ਰੀਤ ਸਿੰਘ ਅਕਾਊਟੈਂਟ, ਹਰਮਿੰਦਰ ਸਿੰਘ ਭੂੰਦੜੀ ਖ਼ਜ਼ਾਨਚੀ, ਗੁਰਦੀਪ ਸਿੰਘ ਸਟੋਰ ਕੀਪਰ, ਗੁਰਕੀਰਤ ਸਿੰਘ ਸਹਾਇਕ ਸਟੋਰ ਕੀਪਰ, ਹਰਜਿੰਦਰ ਸਿੰਘ ਆਰ.ਕੇ, ਪਰਮਵੀਰ ਸਿੰਘ ਆਰ.ਕੇ, ਗੁਰਜੀਤ ਸਿੰਘ ਗੁੱਜਰਵਾਲ, ਦਵਿੰਦਰ ਸਿੰਘ ਬਸਰਾਉਂ, ਸੁਖਵਿੰਦਰ ਸਿੰਘ ਬਰ੍ਹਮੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ 3 ਰੋਜ਼ਾ ਗੁਰਮਤਿ ਸਮਾਗਮ ਸਮਾਪਤ ਅਗਲੀ ਖ਼ਬਰ ਪਿੰਡ ਤਲਵਾੜਾ ਵਿਖੇ 21 ਨੂੰ ਸੱਭਿਆਚਾਰਕ ਮੇਲੇ 'ਤੇ ਹੋਵੇਗਾ ਮਹਾਂ ਦੰਗਲ, ਨਾਮਵਰ ਪਹਿਲਵਾਨ ਦਿਖਾਉਣਗੇ ਜੌਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।