28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜਥੇਦਾਰ ਤਲਵੰਡੀ ਵਲੋਂ 7 ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ

ਅਜੀਤ ਡੈਸਕ 07-06-2026
ਰਾਏਕੋਟ, 6 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਤਰਫ਼ੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਉਪਰਾਲੇ ਸਦਕਾ ਲੋੜਵੰਦਾਂ ਪਰਿਵਾਰਾਂ ਅਤੇ ਮਰੀਜ਼ਾਂ ਦੇ ਇਲਾਜ ਲਈ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ | ਜਿਸ ਤਹਿਤ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ 7 ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਜਥੇਦਾਰ ਤਲਵੰਡੀ ਨੇ ਆਖਿਆ ਕਿ ਨਾ-ਮੁਰਾਦ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਖਰਚਾ ਬਹੁਤ ਜ਼ਿਆਦਾ ਹੁੰਦਾ ਹੈ, ਜਿਸ ਕਾਰਨ ਲੋੜਵੰਦ ਪਰਿਵਾਰ ਮਰੀਜ਼ਾਂ ਦਾ ਇਲਾਜ ਕਰਵਾਉਣ ਤੋਂ ਅਸਮਰੱਥ ਹੋ ਜਾਂਦੇ ਹਨ | ਇਸ ਲਈ ਮਨੁੱਖਤਾ ਦੀ ਸੇਵਾ ਨੂੰ ਆਪਣਾ ਧਰਮ ਸਮਝਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਮੇਸ਼ਾ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ, ਜਿਸ ਨਾਲ ਲੋੜਵੰਦਾਂ ਪਰਿਵਾਰਾਂ ਨੂੰ ਇਲਾਜ ਕਰਵਾਉਣ 'ਚ ਕੁਝ ਰਾਹਤ ਮਿਲਦੀ ਹੈ | ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਤਰਨਜੀਤ ਸਿੰਘ ਬਿੱਟੂ ਤਲਵੰਡੀ ਪ੍ਰਧਾਨ ਸ਼੍ਰੋ.ਅ.ਦਲ ਸਰਕਲ ਤਲਵੰਡੀ ਰਾਏ, ਸਰਪੰਚ ਡਾ. ਬਲਜੀਤ ਸਿੰਘ ਸਹਿਬਾਜ਼ਪੁਰਾ, ਅਮਜੇਰ ਸਿੰਘ ਸਹਿਬਾਜ਼ਪੁਰਾ, ਡਾ. ਜੁਗਰਾਜ ਸਿੰਘ ਰਾਜਗੜ੍ਹ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਪ੍ਰਧਾਨ ਹਰਦੇਵ ਸਿੰਘ ਤਲਵੰਡੀ ਰਾਏ, ਗੁਰਜੀਤ ਸਿੰਘ ਗੁੱਜਰਵਾਲ, ਰਿਕਾਰਡ ਕੀਪਰ ਹਰਜਿੰਦਰ ਸਿੰਘ, ਹਰਜੀਤ ਸਿੰਘ ਸਹਿਬਾਜ਼ਪੁਰਾ, ਅਮਰਜੀਤ ਸਿੰਘ ਕੋਟਆਂਗਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਤਾਵਰਨ ਪ੍ਰੇਮੀ ਮੇਵਾ ਸਿੰਘ ਸਲੇਮਪੁਰ 'ਕੁਦਰਤ ਦਾ ਸੱਚਾ ਰਾਖਾ' ਪੁਰਸਕਾਰ ਨਾਲ ਹੋਏ ਸਨਮਾਨਿਤ ਅਗਲੀ ਖ਼ਬਰ ਅਕਾਲਗੜ੍ਹ ਖੁਰਦ ਖੇਤੀਬਾੜੀ ਸਭਾ ਨਾਲ ਜੁੜੇ ਪਿੰਡ ਤੁੰਗਾਹੇੜੀ ਨੂੰ ਅਲੱਗ ਕਰਨ 'ਤੇ ਮੈਂਬਰਾਂ/ਕਿਸਾਨਾਂ 'ਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।