11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 09-06-2026
ਰਾਏਕੋਟ, 8 ਜੂਨ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਡੀ.ਐੱਸ.ਪੀ ਰਾਏਕੋਟ ਮੁਰਾਦ ਜਸਵੀਰ ਸਿੰਘ ਗਿੱਲ ਦੀ ਅਗਵਾਈ ਵਾਲੀ ਪੁਲਿਸ ਚੌਂਕੀ ਜਲਾਲਦੀਵਾਲ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਇਸ ਮੌਕੇ ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਏ.ਐੱਸ.ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜਲਾਲਦੀਵਾਲ ਸ਼ਮਸ਼ਾਨਘਾਟ ਵਿਚ ਇਕ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ, ਜਿਸ 'ਤੇ ਕਾਰਵਾਈ ਕਰਦਿਆਂ ਚੌਂਕੀ ਇੰਚਾਰਜ ਲਖਵੀਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਜਲਾਲਦੀਵਾਲ ਸ਼ਮਸ਼ਾਨਘਾਟ 'ਚੋਂ ਰਛਪਿੰਦਰਪਾਲ ਸਿੰਘ ਪੁੱਤਰ ਹਰਵਿੰਦਰਪਾਲ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਰਾਏਕੋਟ ਨੂੰ 18 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ | ਜਿਸ ਖ਼ਿਲਾਫ਼ ਮੁਕੱਦਮਾ ਨੰਬਰ-91 ਧਾਰਾ 22/61/85 ਤਹਿਤ ਮੁਕੱਦਮਾ ਦਰਜ ਕਰਕੇ ਹੋਰ ਪੁੱਛਗਿੱਛ ਕਰਨ ਉਪਰੰਤ ਉਕਤ ਵਿਅਕਤੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਏਕਤਾ ਭਲਾਈ ਕਮੇਟੀ ਚਮਿੰਡਾ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ ਅਗਲੀ ਖ਼ਬਰ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲੇ ਗੁਰਦੁਆਰਾ ਨਾਨਕਸਰ ਕਲੇਰਾਂ ਪਰਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।