11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਿੰਡ ਮੱਲ੍ਹਾ ਵਿਖੇ ਐਂਟੀ ਮਲੇਰੀਆ ਕੈਂਪ ਲਾਇਆ

ਅਜੀਤ ਡੈਸਕ 09-06-2026
ਹਠੂਰ, 8 ਜੂਨ (ਜਸਵਿੰਦਰ ਸਿੰਘ ਛਿੰਦਾ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ, ਐੱਸ. ਐੱਮ. ਓ. ਇੰਚਾਰਜ ਸੀ. ਐੱਚ. ਸੀ. ਹਠੂਰ ਡਾ. ਅਮਨ ਸ਼ਰਮਾ ਦੀ ਅਗਵਾਈ ਹੇਠ ਤੇ ਪ੍ਰਕਾਸ਼ ਸਿੰਘ ਬੀਹਲਾ ਵਲੋਂ ਪਿੰਡ ਮੱਲ੍ਹਾ ਵਿਖੇ ਐਂਟੀ ਮਲੇਰੀਆ ਕੈਂਪ ਲਾਇਆ, ਜਿਸ 'ਚ ਉਨ੍ਹਾਂ ਨੇ ਲੋਕਾਂ ਨੂੰ ਇਹ ਬਿਮਾਰੀ ਕਿਵੇਂ ਫੈਲਦੀ ਹੈ, ਇਸ ਦੇ ਲੱਛਣ, ਪ੍ਰਹੇਜ਼ ਤੇ ਇਲਾਜ ਸੰਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ ਅਤੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਤੇ ਪਾਣੀ ਖੜ੍ਹਾ ਨਾ ਰੱਖਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਬੁਖਾਰ ਹੋਣ 'ਤੇ ਨੇੜੇ ਦੀ ਸਿਹਤ ਸੰਸਥਾ ਜਾਂ ਸਰਕਾਰੀ ਹਸਪਤਾਲ ਜਾ ਕੇ ਮਲੇਰੀਆ ਦਾ ਟੈਸਟ ਤੇ ਇਲਾਜ ਮੁਫ਼ਤ ਕਰਵਾਉ | ਇਸ ਮੌਕੇ ਗੁਰਮੇਲ ਸਿੰਘ ਹੈਲਥ ਇੰਸਪੈਕਟਰ, ਲਵਪ੍ਰੀਤ ਕੌਰ ਸੀ. ਐੱਚ. ਓ., ਭੁਪਿੰਦਰ ਸਿੰਘ, ਗੁਰਦੀਪ ਸਿੰਘ, ਕਮਲਜੀਤ ਕੌਰ ਏ. ਐੱਨ. ਐੱਮ., ਆਸ਼ਾ ਵਰਕਰ ਅਤੇ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਨਾਨਕਸਰ ਸੰਪਰਦਾਇ ਪੰਜ ਤਖ਼ਤ ਸਾਹਿਬਾਨਾਂ ਨੂੰ ਸਰਵਉੱਚ ਮੰਨਦੀ-ਬਾਬਾ ਹਰਬੰਸ ਸਿੰਘ ਨਾਨਕਸਰ ਅਗਲੀ ਖ਼ਬਰ ਹਾਂਸ ਕਲਾਂ ਵਿਖੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿ੍ਕਟ ਦੀਆਂ ਖੇਡ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।