11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਨੌਜਵਾਨਾਂ ਨਾਲ ਕਾਨੂੰਨ ਨੂੰ ਛਿੱਕੇ ਟੰਗ ਕੇ ਜਾਨਵਰਾਂ ਵਰਗਾ ਸਲੂਕ ਕਰਨਾ ਮੰਦਭਾਗਾ-ਜਥੇਦਾਰ ਤਲਵੰਡੀ

ਅਜੀਤ ਡੈਸਕ 09-06-2026
ਰਾਏਕੋਟ, 8 ਜੂਨ (ਬਲਵਿੰਦਰ ਸਿੰਘ ਲਿੱਤਰ)-5 ਜੂਨ ਨੂੰ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਰੋਸ ਪ੍ਰਦਰਸ਼ਨ ਕਰ ਰਹੇ ਆਈ. ਟੀ. ਆਈ. ਪਾਸ ਅਪਰੈਂਟਿਸ ਕਰ ਚੁੱਕੇ ਬੇਰੁਜ਼ਗਾਰ ਲਾਈਨਮੈਨ ਨੌਜਵਾਨਾਂ 'ਤੇ ਪੁਲਿਸ ਵਲੋਂ ਕੀਤਾ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ | ਇਹ ਪ੍ਰਗਟਾਵਾ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਸ਼ਾਂਤੀਮਈ ਢੰਗ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਨਾਲ ਕਾਨੂੰਨ ਨੂੰ ਛਿੱਕੇ ਟੰਗ ਕੇ ਜਾਨਵਰਾਂ ਵਰਗਾ ਸਲੂਕ ਕੀਤਾ ਗਿਆ ਹੈ, ਜਿਸ ਦੀ ਉਹ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ | ਉਨ੍ਹਾਂ ਆਖਿਆ ਕਿ ਬਿਜਲੀ ਵਿਭਾਗ ਵਿਚ ਵੱਡੀ ਗਿਣਤੀ 'ਚ ਆਸਾਮੀਆਂ ਖ਼ਾਲੀ ਪਈਆਂ ਹਨ, ਪਰ ਇਸ ਦੇ ਬਾਵਜੂਦ ਯੋਗ ਤੇ ਤਜਰਬੇਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਨੂੰ ਡਾਂਗਾ ਖਾਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ | ਇਹ ਕਾਰਵਾਈ ਪੰਜਾਬ ਸਰਕਾਰ ਦੀ ਕਹਿਣੀ ਤੇ ਕਥਨੀ ਵਿਚਲੇ ਵੱਡੇ ਅੰਤਰ ਨੂੰ ਦਰਸਾਉਂਦੀ ਹੈ, ਉੱਥੇ ਹੀ ਅੰਨ੍ਹੇਵਾਹ ਡਾਂਗਾ ਵਰਾਉਣ ਵਾਲੇ ਉਕਤ ਡੀ.ਐੱਸ.ਪੀ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ |
ਪਿਛਲੀ ਖ਼ਬਰ ਡਾ. ਰਾਜੂ ਭਾਜਪਾ ਦੇ ਕੁਝ ਅਹੁਦੇਦਾਰਾਂ ਤੋਂ ਖਫ਼ਾ-ਖਫ਼ਾ ਨਜ਼ਰ ਆ ਰਹੇ ਅਗਲੀ ਖ਼ਬਰ ਨਾਨਕਸਰ ਸੰਪਰਦਾਇ ਪੰਜ ਤਖ਼ਤ ਸਾਹਿਬਾਨਾਂ ਨੂੰ ਸਰਵਉੱਚ ਮੰਨਦੀ-ਬਾਬਾ ਹਰਬੰਸ ਸਿੰਘ ਨਾਨਕਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।