09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕੌਂਸਲਰ ਬੀਬੀ ਗੁਰਮੀਤ ਕੌਰ ਸਿੱਧੂ ਨੇ ਕੋਠੇ ਸ਼ੇਰਜੰਗ ਵਿਖੇ ਕੀਤਾ ਧੰਨਵਾਦੀ ਦੌਰਾ

ਅਜੀਤ ਡੈਸਕ 09-06-2026
ਜਗਰਾਉਂ, 8 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਨਗਰ ਕੌਂਸਲ ਚੋਣਾਂ 'ਚ ਵਾਰਡ ਨੰਬਰ 23 ਤੋਂ ਜਿੱਤਣ ਤੋਂ ਬਾਅਦ ਕੌਂਸਲਰ ਬੀਬੀ ਗੁਰਮੀਤ ਕੌਰ ਸਿੱਧੂ ਪਤਨੀ ਕਰਮ ਸਿੰਘ ਸਿੱਧੂ ਵਲੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ | ਇਸ ਤੋਂ ਬਾਅਦ ਉਨ੍ਹਾਂ ਵਾਰਡ ਦੇ ਵੱਖ-ਵੱਖ ਮੁਹੱਲਿਆਂ 'ਚ ਧੰਨਵਾਦੀ ਦੌਰਾ ਸ਼ੁਰੂ ਕੀਤਾ | ਇਸੇ ਤਹਿਤ ਹੀ ਵਾਰਡ ਨੰਬਰ 23 ਅਧੀਨ ਪੈਂਦੇ ਕੋਠੇ ਸ਼ੇਰਜੰਗ ਵਿਖੇ ਧੰਨਵਾਦੀ ਦੌਰਾ ਕਰਦਿਆਂ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਮੁਹੱਲੇ ਦੇ ਰਹਿੰਦੇ ਕੰਮ ਪਹਿਲ ਦੇ ਅਧਾਰ 'ਤੇ ਕਰਵਾਏ ਜਾਣਗੇ | ਉਨ੍ਹਾਂ ਮੁਹੱਲਾ ਨਿਵਾਸੀਆਂ ਤੋਂ ਸਹਿਯੋਗ ਮੰਗਿਆਂ ਤਾਂ ਕਿ ਰਲ ਕੇ ਵਾਰਡ ਦੇ ਰਹਿੰਦੇ ਕੰਮ ਨੇਪਰੇ ਚਾੜ੍ਹੇ ਜਾ ਸਕਣ | ਇਸ ਮੌਕੇ ਸੁਖਵਿੰਦਰ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ ਰੂਮੀ, ਕਮਲ ਕੌਰ, ਜਗਜੀਤ ਕੌਰ, ਜਗਦੇਵ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜਗਰਾਉਂ 'ਚ ਚਿੱਟੇ ਕਾਰਨ ਮਰੇ ਨੌਜਵਾਨਾਂ ਦੇ ਪਰਿਵਾਰ ਆਪਣਿਆਂ ਦੀਆਂ ਤਸਵੀਰਾਂ ਚੁੱਕ ਕੇ ਰੋਸ ਮੁਜ਼ਾਹਰੇ ਵਿਚ ਪਹੁੰਚੇ ਅਗਲੀ ਖ਼ਬਰ ਪੰਚਾਇਤੀ ਵਿਭਾਗ 'ਚ ਮਰਜ਼ ਨਾ ਕਰਨ ਦੇ ਰੋਸ ਵਜੋਂ ਮਗਨਰੇਗਾ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।