27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜੰਗਲਾਤ ਵਰਕਰ ਯੂਨੀਅਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 10-06-2026
ਚੌਂਕੀਮਾਨ, 9 ਜੂਨ (ਤੇਜਿੰਦਰ ਸਿੰਘ ਚੱਢਾ)-ਜੰਗਲਾਤ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਸਮੁੱਚੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਰੇਜ ਪ੍ਰਧਾਨ ਰਾਜਦੀਪ ਸਿੰਘ, ਜਨਰਲ ਸਕੱਤਰ ਲਵਪ੍ਰੀਤ ਸਿੰਘ, ਪ੍ਰੀਤਮ ਸਿੰਘ ਬਿੱਟਾ ਤੇ ਨਿਰਮਲ ਸਿੰਘ (ਦੋਨੋ ਸੀਨੀਅਰ ਮੀਤ ਪ੍ਰਧਾਨ), ਵਿੱਤ ਸਕੱਤਰ ਵਿਕਰਮਜੀਤ ਸਿੰਘ ਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕੇ ਜੰਗਲਾਤ ਵਿਭਾਗ ਵਿਚ ਕੰਮ ਕਰਦੇ ਦਿਹਾੜੀਦਾਰ ਤੇ ਠੇਕਾ ਵਰਕਰਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜਿਸ ਨਾਲ ਇਨ੍ਹਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਤੁਰੰਤ ਇਨ੍ਹਾਂ ਦੀ ਤਨਖ਼ਾਹਾਂ ਪਾਈਆਂ ਜਾਣ ਜਿਸ ਨਾਲ ਇਨ੍ਹਾਂ ਦੀ ਮੁਸ਼ਕਿਲ ਦਾ ਹੱਲ ਹੋ ਸਕੇ ਤੇ ਨਾਲ ਹੀ ਰਹਿੰਦਾ ਬਕਾਇਆ 2024 (ਸਤੰਬਰ, ਅਕਤੂਬਰ, ਨਵੰਬਰ) ਤੇ 2025 ਮਈ ਦਾ ਬਕਾਇਆ ਜਲਦੀ ਰਿਲੀਜ਼ ਕੀਤਾ ਜਾਵੇ | ਉਨ੍ਹਾਂ ਕਿਹਾ ਕੇ ਸੀਨੀਅਰਤਾ ਸੂਚੀ ਜੋ ਕੇ 31 ਮਾਰਚ 2026 ਤੱਕ ਫਾਈਨਲ ਕਰਨੀ ਸੀ ਉੁਸ ਨੁੰ ਪੂਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ਾ ਮੰਗ ਨੂੰ ਨਾ ਪੂਰਾ ਕੀਤਾ ਗਿਆ ਤਾਂ ਮਜ਼ਬੂਰਨ ਵਿਭਾਗ ਦੇ ਦਿਹਾੜੀਦਾਰ ਤੇ ਠੇਕਾ ਵਰਕਰਾਂ ਨੂੰ ਸੰਘਰਸ਼ ਕਰਨਾ ਪਵੇਗਾ | ਇਸ ਮੌਕੇ ਜੰਗਲਾਤ ਵਿਭਾਗ ਦੇ ਸਮੁੱਚੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਜਗਰਾਉਂ ਸ਼ਹਿਰ 'ਚ ਦਿਨ-ਦਿਹਾੜੇ ਝਪਟਮਾਰਾਂ ਨੇ ਅਧਿਆਪਕਾ ਪਰਸ ਝਪਟਿਆ <br/> ਅਗਲੀ ਖ਼ਬਰ ਲਾਈਨਮੈਨਾਂ 'ਤੇ ਵਹਿਸ਼ੀਆਨਾ ਲਾਠੀਚਾਰਜ ਵਿਰੁੱਧ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਰੋਹ ਭਰਪੂਰ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।