27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜਗਰਾਉਂ ਸ਼ਹਿਰ 'ਚ ਦਿਨ-ਦਿਹਾੜੇ ਝਪਟਮਾਰਾਂ ਨੇ ਅਧਿਆਪਕਾ ਪਰਸ ਝਪਟਿਆ <br/>

ਅਜੀਤ ਡੈਸਕ 10-06-2026
ਜਗਰਾਉਂ, 9 ਜੂਨ (ਗੁਰਦੀਪ ਸਿੰਘ ਮਲਕ)-ਜਗਰਾਉਂ ਸ਼ਹਿਰ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਅੱਜ ਸ਼ਾਮ ਰਾਏਕੋਟ ਰੋਡ 'ਤੇ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ ਝਪਟਮਾਰਾਂ ਵਲੋਂ ਇਕ ਨੌਜਵਾਨ ਲੜਕੀ ਦਾ ਪਰਸ ਝਪਟ ਕੇ ਖੋਹ ਲਿਆ ਅਤੇ ਆਸਾਨੀ ਨਾਲ ਫ਼ਰਾਰ ਹੋ ਗਏ | ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਦੋਸ਼ੀਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਵੀ ਕੀਤੀ, ਪਰ ਉਹ ਹੱਥ ਨਹੀਂ ਆਏ | ਜਾਣਕਾਰੀ ਅਨੁਸਾਰ ਪਿੰਡ ਅਖਾੜਾ ਦੀ ਰਹਿਣ ਵਾਲੀ ਸਿਮਰਨ ਕੌਰ ਪੁੱਤਰੀ ਭਰਪੂਰ ਸਿੰਘ, ਜੋ ਬਿ੍ਟਿਸ਼ ਆਈਲੈਟਸ ਅਕੈਡਮੀ, ਗ਼ਾਲਿਬ ਕੰਪਲੈਕਸ ਵਿਚ ਆਈਲੈਟਸ ਟੀਚਰ ਵਜੋਂ ਸੇਵਾਵਾਂ ਨਿਭਾ ਰਹੀ ਹੈ, ਮੰਗਲਵਾਰ ਸ਼ਾਮ ਕਰੀਬ ਸਾਢੇ ਚਾਰ ਵਜੇ ਆਪਣੀਆਂ ਕਲਾਸਾਂ ਖ਼ਤਮ ਕਰਕੇ ਘਰ ਵਾਪਸ ਜਾਣ ਲਈ ਰਵਾਨਾ ਹੋਈ ਸੀ, ਪਿਛੋਂ ਮੋਟਰਸਾਈਕਲ 'ਤੇ ਆਏ ਦੋ ਨੌਜਵਾਨਾਂ, ਜਿੰਨ੍ਹਾਂ ਨੇ ਆਪਣੇ ਚਿਹਰੇ ਕੱਪੜੇ ਨਾਲ ਢਕੇ ਹੋਏ ਸਨ, ਨੇ ਉਸਦੇ ਹੱਥ ਵਿਚੋਂ ਪਰਸ ਝਪਟ ਲਿਆ ਅਤੇ ਰਾਏਕੋਟ ਰੋਡ ਵੱਲ ਫ਼ਰਾਰ ਹੋ ਗਏ | ਸੂਚਨਾ ਮਿਲਣ 'ਤੇ ਥਾਣਾ ਸਿਟੀ ਦੇ ਏ.ਐੱਸ.ਆਈ ਨਰਿੰਦਰ ਸ਼ਰਮਾ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਪੀੜਤਾ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਵਲੋਂ ਆਸਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ਼ ਵੀ ਖੰਗਾਲੀ ਗਈ, ਜਿਸ ਵਿਚ ਦੋਵੇਂ ਦੋਸ਼ੀ ਪਰਸ ਝਪਟਦੇ ਹੋਏ ਸਾਫ਼ ਨਜ਼ਰ ਆ ਰਹੇ ਹਨ | ਪੀੜਤਾ ਸਿਮਰਨ ਕੌਰ ਨੇ ਦੱਸਿਆ ਕਿ ਉਸਦੇ ਪਰਸ ਵਿਚ ਕਰੀਬ 4 ਹਜ਼ਾਰ ਰੁਪਏ ਨਕਦ, ਆਧਾਰ ਕਾਰਡ, ਪੈਨ ਕਾਰਡ ਅਤੇ ਹੋਰ ਕਈ ਜ਼ਰੂਰੀ ਦਸਤਾਵੇਜ਼ ਮੌਜੂਦ ਸਨ | ਇਥੇ ਵਰਨਣਯੋਗ ਹੈ ਕਿ ਬੀਤੀ ਰਾਤ ਸ਼ਹਿਰ ਦੀ ਬੰਬੇ ਗਲੀ ਵਿਚ ਘਰ ਅੱਗੇ ਖੇਡਦੀ 10 ਸਾਲ ਦੀ ਲੜਕੀ ਤੋਂ ਝਪਟਮਾਰ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ | ਜਿੰਨ੍ਹਾਂ ਵਲੋਂ ਕੀਤੀ ਵਾਰਦਾਤ ਦੀ ਕਾਰਵਾਈ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਚੁੱਕੀ ਹੈ, ਪਰ ਉਨ੍ਹਾਂ ਦੋਸ਼ੀਆਂ ਦਾ ਪੁਲਿਸ ਕੋਈ ਸੁਰਾਗ ਨਹੀਂ ਲਾ ਸਕੀ |

ਪਿਛਲੀ ਖ਼ਬਰ ਹਲਵਾਰਾ ਏਅਰਪੋਰਟ ਦੇ ਡਾਇਰੈਕਟਰ ਜਗੀਰ ਸਿੰਘ ਨਾਲ ਕਿ੍ਸ਼ਨ ਕੁਮਾਰ ਬਾਵਾ ਵਲੋਂ ਵਿਸ਼ੇਸ਼ ਮੁਲਾਕਾਤ <br/> ਅਗਲੀ ਖ਼ਬਰ ਜੰਗਲਾਤ ਵਰਕਰ ਯੂਨੀਅਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।