ਰਾਏਕੋਟ, 9 ਜੂਨ (ਬਲਵਿੰਦਰ ਸਿੰਘ ਲਿੱਤਰ)-ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਵਲੋਂ ਪਾਰਟੀ ਪ੍ਰਧਾਨ ਤੋਂ ਆਸ਼ੀਰਵਾਦ ਲਿਆ ਅਤੇ ਹਲਕਾ ਰਾਏਕੋਟ 'ਚ ਅਕਾਲੀ ਦਲ ਦੇ ਡਿੱਗ ਚੁੱਕੇ ਗ੍ਰਾਫ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਨਾਲ ਗੱਲਬਾਤ ਕਰਨ ਉਪਰੰਤ ਭਰੋਸਾ ਦਿਵਾਇਆ ਕਿ ਉਹ ਜਲਦ ਹਲਕਾ ਰਾਏਕੋਟ ਵਿਚ ਵਰਕਰਾਂ ਨਾਲ ਮੀਟਿੰਗ ਕਰਨਗੇ, ਹਲਕੇ ਦੇ ਮਸਲੇ ਨੂੰ ਜਲਦ ਤੋਂ ਜਲਦ ਵਿਚਾਰਿਆ ਜਾਵੇਗਾ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਅਕਾਲੀ ਦਲ ਨੂੰ ਮੁੜ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ | ਇਸ ਮੌਕੇ ਮਿੰਟੂ ਜੱਟਪੁਰਾ ਨੇ ਪਾਰਟੀ ਪ੍ਰਧਾਨ ਵਲੋਂ ਦਿੱਤੇ ਭਰੋਸੇ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰਾਖ਼ੀ ਲਈ ਖੜ੍ਹੀ ਹੈ |