26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜਗਰਾਉਂ ਹਲਕੇ ਦੇ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ, ਬੂਥ ਕਮੇਟੀਆਂ ਬਣਾਉਣ ਦੀ ਮੁਹਿੰਮ ਕੱਲ੍ਹ ਤੋਂ ਸ਼ੁਰੂ-ਕਲੇਰ, ਗਰੇਵਾਲ <br/>

ਅਜੀਤ ਡੈਸਕ 10-06-2026
ਜਗਰਾਉਂ, 9 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਜਗਰਾਉਂ ਵਿਖੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਜਗਰਾਉਂ ਹਲਕੇ ਦੇ ਸਰਕਲ ਪ੍ਰਧਾਨਾਂ ਅਤੇ ਪਾਰਟੀ ਆਗੂਆਂ ਦੀ ਮੀਟਿੰਗ ਹੋਈ | ਇਸ ਮੌਕੇ ਹਲਕੇ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸੌਂਪਦਿਆਂ ਸਨਮਾਨਿਤ ਵੀ ਕੀਤਾ ਗਿਆ | ਮੀਟਿੰਗ ਦੌਰਾਨ ਬੀਬੀ ਸਤਪਾਲ ਕੌਰ ਲੀਲਾਂ ਨੂੰ ਇਸਤਰੀ ਵਿੰਗ ਪ੍ਰਧਾਨ, ਜਸਪ੍ਰੀਤ ਸਿੰਘ ਲੱਖਾ ਨੂੰ ਯੂਥ ਵਿੰਗ ਪ੍ਰਧਾਨ, ਹਰਦੇਵ ਸਿੰਘ ਬੌਬੀ ਨੂੰ ਵਪਾਰੀ ਵਿੰਗ ਪ੍ਰਧਾਨ, ਰੇਸ਼ਮ ਸਿੰਘ ਮਾਣੂੰਕੇ ਨੂੰ ਐੱਸ.ਸੀ. ਵਿੰਗ ਪ੍ਰਧਾਨ, ਪਰਮਿੰਦਰ ਸਿੰਘ ਕੰਬੋ ਨੂੰ ਬੀ.ਸੀ. ਵਿੰਗ ਪ੍ਰਧਾਨ, ਗੁਰਪ੍ਰੀਤ ਸਿੰਘ ਬੱਸੂਵਾਲ ਨੂੰ ਆਈ.ਟੀ. ਵਿੰਗ ਕੋਆਰਡੀਨੇਟਰ ਅਤੇ ਸੁਖਦੇਵ ਸਿੰਘ ਜੱਗਾ ਸੇਖੋਂ ਨੂੰ ਆਈ.ਟੀ. ਵਿੰਗ ਪ੍ਰਧਾਨ ਵਜੋਂ ਹਲਕੇ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਮੀਟਿੰਗ ਦੌਰਾਨ ਹਲਕੇ ਵਿਚ ਬੂਥ ਪੱਧਰ 'ਤੇ ਕਮੇਟੀਆਂ ਦੇ ਗਠਨ ਸਬੰਧੀ ਡਿਊਟੀਆਂ ਵੀ ਲਗਾਈਆਂ ਗਈਆਂ | ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ 11 ਜੂਨ ਤੋਂ ਜਗਰਾਉਂ ਹਲਕੇ ਦੇ ਪਿੰਡਾਂ ਦਾ ਦੌਰਾ ਸ਼ੁਰੂ ਕੀਤਾ ਜਾਵੇਗਾ ਅਤੇ ਬੂਥ ਕਮੇਟੀਆਂ ਦੇ ਗਠਨ ਦਾ ਕੰਮ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕੀਤਾ ਜਾ ਸਕੇ | ਇਸ ਮੌਕੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਪਰਮਿੰਦਰ ਸਿੰਘ ਚੀਮਾ, ਸਰਪ੍ਰੀਤ ਸਿੰਘ ਕਾਉਂਕੇ, ਰਣਧੀਰ ਸਿੰਘ ਚਕਰ, ਸ਼ਿਵਰਾਜ ਸਿੰਘ ਸਰਪੰਚ, ਮਨਦੀਪ ਸਿੰਘ ਗਾਲਿਬ, ਚਰਨਜੀਤ ਸਿੰਘ ਚੀਨੂ, ਕੁਲਦੀਪ ਸਿੰਘ ਗਿੱਦੜਵਿੰਡੀ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਦੀਪਇੰਦਰ ਸਿੰਘ ਭੰਡਾਰੀ, ਹਰੀ ਸਿੰਘ ਕਾਉਂਕੇ, ਬਲਰਾਜ ਸਿੰਘ ਗਰੇਵਾਲ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ, ਜਸਪ੍ਰੀਤ ਸਿੰਘ ਚੀਮਾ ਸਮੇਤ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਯੂਨੀਵਰਸਿਟੀ ਇਮਤਿਹਾਨਾਂ 'ਚ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਯੂਥ ਅਕਾਲੀ ਆਗੂ ਮਿੰਟੂ ਜੱਟਪੁਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।