26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਯੂਨੀਵਰਸਿਟੀ ਇਮਤਿਹਾਨਾਂ 'ਚ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 10-06-2026
ਗੁਰੂਸਰ ਸੁਧਾਰ, 9 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੂਧਾਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ.ਐੱਡ. ਇਮਤਿਹਾਨਾਂ ਦੇ ਐਲਾਨੇ ਨਤੀਜਿਆਂ ਅੰਦਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥਣ ਅਮਨਪ੍ਰੀਤ ਕੌਰ ਨੇ 450 ਵਿਚੋਂ 403 ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ 'ਚੋਂ ਛੇਵਾਂ ਸਥਾਨ ਜਦਕਿ ਕਾਲਜ ਅੰਦਰ ਪਹਿਲਾ ਸਥਾਨ ਹਾਸਲ ਕੀਤਾ ਹੈ | ਅਰਮਾਨਜੀਤ ਕੌਰ ਪਲਾਹਾ ਨੇ 395 ਅੰਕਾਂ ਨਾਲ ਕਾਲਜ ਵਿਚ ਦੂਜਾ ਜਦਕਿ ਪੱਲਵੀ ਨੇ 384 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਬਾਕੀ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਤੇ ਬਿਹਤਰੀਨ ਕਾਰਗੁਜਾਰੀ ਦਿਖਾਈ | ਪਿ੍ੰ. ਡਾ. ਪਰਗਟ ਸਿੰਘ ਗਰਚਾ ਨੇ ਦੱਸਿਆ ਕਿ ਬੀ.ਐੱਡ. ਸਮੈਸਟਰ ਪਹਿਲਾ ਨੇ 23 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਜਦਕਿ 60 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵੀ ਉਤਸ਼ਾਹਜਨਕ ਰਹੀ | ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨਾਂ ਅੱਵਲ ਦਰਜੇ ਵਿਚ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੇ ਕਾਲਜ ਦੀ ਅਕਾਦਮਿਕ ਉਪਲਬਧੀ ਨੂੰ ਹੋਰ ਮਜ਼ਬੂਤ ਕੀਤਾ ਹੈ | ਪਿ੍ੰ. ਡਾ. ਪਰਗਟ ਸਿੰਘ ਗਰਚਾ ਨੇ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਫੈਕਲਟੀ ਮੈਂਬਰਾਂ ਦੀ ਨਿਰੰਤਰ ਰਹਿਨੁਮਾਈ ਨੂੰ ਦਿੱਤਾ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਗਵਰਨਿੰਗ ਕੌਂਸਿਲ ਦੇ ਪ੍ਰਧਾਨ ਸ: ਮਨਜੀਤ ਸਿੰਘ ਗਿੱਲ, ਸਕੱਤਰ ਡਾ. ਐੱਸ.ਐੱਸ. ਥਿੰਦ ਨੇ ਸ਼ਾਨਦਾਰ ਨਤੀਜੇ ਬਦਲੇ ਪਿ੍ੰ. ਡਾ. ਪਰਗਟ ਸਿੰਘ ਗਰਚਾ, ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਹਮੇਸ਼ਾਂ ਹੀ ਗੁਣਵੱਤਾ-ਪੂਰਨ ਅਧਿਆਪਨ, ਨੈਤਿਕ ਕਦਰਾਂ ਕੀਮਤਾਂ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ ਦਾ ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਨਤੀਜਾ ਸ਼ਾਨਦਾਰ <br/>... ਅਗਲੀ ਖ਼ਬਰ ਜਗਰਾਉਂ ਹਲਕੇ ਦੇ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ, ਬੂਥ ਕਮੇਟੀਆਂ ਬਣਾਉਣ ਦੀ ਮੁਹਿੰਮ ਕੱਲ੍ਹ ਤੋਂ ਸ਼ੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।