ਹੰਬੜਾਂ, 9 ਜੂਨ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੇ ਸੰਤ ਵਿਹਾਰ ਵਿਖੇ ਘਰ-ਘਰ ਮਿਲਣੀ ਦੇ ਰੱਖੇ ਪ੍ਰੋਗਰਾਮ ਸਮੇਂ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਸ ਸਮੇਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਾਂਗਰਸ ਤੇ ਆਪ ਨੂੰ ਛੱਡਕੇ ਪਾਰਟੀ ਨਾਲ ਜੁੜੇ ਦਰਜਨਾਂ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਤੇ ਕਿਹਾ ਕਿ ਦਿਨੋਂ-ਦਿਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਖੇਤਰ 'ਚ ਜਿੱਥੇ ਹੋਰ ਮਜ਼ਬੂਤ ਹੋ ਰਿਹਾ ਹੈ, ਉੱਥੇ ਹਲਕੇ ਦੇ ਪਿੰਡਾਂ 'ਚ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਵੱਡਾ ਸੋਹਯੋਗ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹਲਕੇ 'ਚ ਲੋਕਾਂ ਦਾ ਵਿਸ਼ਵਾਸ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲਗਾਤਾਰ ਵੱਧ ਰਿਹਾ ਹੈ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ 2027 'ਚ 'ਆਪ' ਸਰਕਾਰ ਨੂੰ ਸੂਬੇ 'ਚੋਂ ਚੱਲਦਾ ਕਰੇਗਾ ਤੇ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਕੇ ਨਵਾਂ ਇਤਿਹਾਸ ਸਿਰਜੇਗਾ | ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਮੈਂਬਰ ਵਿਚ ਤਮੰਨਾ ਅਰੋੜਾ, ਪਰਵੀਨ ਰਾਣੀ, ਸੌਰਵ ਜੈਨ, ਗੌਰਵ ਸ਼ਰਮਾ, ਬਲਜੀਤ ਬੇਦੀ, ਮਨਪ੍ਰੀਤ ਸਿੰਘ, ਤਿਲਕ ਅਰੋੜਾ, ਇੰਦਰਜੀਤ ਸਿੰਘ, ਨਰਿੰਦਰ ਸਿੰਘ, ਪੰਕਜ਼ ਜੈਨ, ਅਨੀਤਾ ਰਾਣੀ ਆਦ ਦੇ ਪਰਿਵਾਰ ਸ਼ਾਮਿਲ ਸਨ, ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਦਿਆਂ ਹਲਕਾ ਗਿੱਲ 'ਚੋਂ ਸ਼੍ਰੋਮਣੀ ਅਕਾਲੀ ਦਲ ਨੂੰ