26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 14 ਨੂੰ

ਅਜੀਤ ਡੈਸਕ 10-06-2026
ਖੰਨਾ, 9 ਜੂਨ (ਹਰਜਿੰਦਰ ਸਿੰਘ ਲਾਲ)-ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ 14 ਜੂਨ ਨੂੰ ਖੰਨਾ ਵਿਖੇ ਸਜਾਇਆ ਜਾਵੇਗਾ | ਜਿਸ ਦੀ ਜਾਣਕਾਰੀ ਦਿੰਦਿਆਂ ਗੁਰਪ੍ਰਸ਼ਾਦ ਸਿੰਘ ਭਾਟੀਆ ਪ੍ਰਧਾਨ, ਭਾਈ ਅਵਤਾਰ ਸਿੰਘ ਹੈੱਡ ਗ੍ਰੰਥੀ, ਭਾਈ ਹਰਵਿੰਦਰ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਉਪਿੰਦਰ ਸਿੰਘ ਮੈਨੇਜਰ ਨੇ ਕਿਹਾ ਕਿ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਅਲੌਕਿਕ ਨਗਰ ਕੀਰਤਨ 14 ਜੂਨ ਸਮਾਂ 4 ਵਜੇ ਸਜਾਇਆ ਜਾਵੇਗਾ | ਨਗਰ ਕੀਰਤਨ ਦੀ ਅਰੰਭਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਤਾ ਰਾਣੀ ਮੁਹੱਲਾ, ਖੰਨਾ ਤੋਂ ਹੋਵੇਗੀ | ਇਹ ਨਗਰ ਕੀਰਤਨ ਗੁਰਦੁਆਰਾ ਕਲਗ਼ੀਧਰ ਸਾਹਿਬ, ਮਲੇਰਕੋਟਲਾ ਰੋਡ, ਪੀਰਖਾਨਾ ਰੋਡ, 5 ਨੰਬਰ ਚੂੰਗੀ, ਖਟੀਕਾ ਚੌਕ ਅਤੇ ਕਿ੍ਸ਼ਨਾ ਨਗਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ, ਕਿ੍ਸ਼ਨਾ ਨਗਰ ਵਿਖੇ ਸਮਾਪਤ ਹੋਵੇਗਾ | ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦੇ 10 ਸਾਲ ਪੂਰੇ ਹੋਣ ਦੇ ਮੌਕੇ ਵਿਸ਼ੇਸ਼ ਸਮਾਗਮ <br/> ਅਗਲੀ ਖ਼ਬਰ ਹਲਕਾ ਇੰਚਾਰਜ ਸਿੰਮਕ ਦੀ ਅਗਵਾਈ ਹੇਠ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।