ਮਾਛੀਵਾੜਾ ਸਾਹਿਬ, 9 ਜੂਨ (ਰਾਜਦੀਪ ਸਿੰਘ ਅਲਬੇਲਾ)-ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਲਗਾ ਰਹੇ ਬੇਰੁਜ਼ਗਾਰ ਲਾਈਨਮੈਨ ਨੌਜਵਾਨਾਂ ਉੱਤੇ ਸੂਬਾ ਸਰਕਾਰ ਦੀ ਸ਼ਹਿ 'ਤੇ ਪੰਜਾਬ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਨਿੰਦਣਯੋਗ ਹੈ, ਜਿਸ ਦਾ ਪੰਜਾਬੀਆਂ ਨੂੰ ਇੱਕਮੁੱਠ ਹੋ ਕੇ ਸਰਕਾਰ ਦੀ ਘਟੀਆ ਕਾਰਵਾਈ ਦਾ ਮੂੰਹ ਤੋੜਵਾਂ ਜਵਾਬ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਬਲਾਕ ਪ੍ਰਧਾਨ ਵਿਨੀਤ ਕੁਮਾਰ ਝੜੌਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ 'ਚੋਂ ਬੇਰੁਜ਼ਗਾਰੀ ਅਤੇ ਨਸ਼ਾ ਖਤਮ ਕਰਨ ਦੀ ਗੱਲ ਆਖ ਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਬੇਰੁਜ਼ਗਾਰਾਂ ਨੂੰ ਹੀ ਖਤਮ ਕਰਨ 'ਤੇ ਲੱਗੀ ਹੋਈ ਹੈ | ਇਨ੍ਹਾਂ ਤੋਂ ਨਾ ਨਸ਼ਿਆਂ ਤੇ ਰੋਕ ਲੱਗੀ, ਨਾ ਰੁਜ਼ਗਾਰ ਦਿੱਤੇ ਗਏ, ਨਾ ਗੈਂਗਸਟਰ ਖਤਮ ਹੋਏ ਬਲਕਿ ਅੱਜ ਨਸ਼ਾ ਘਰ-ਘਰ ਪੁੱਜ ਗਿਆ ਹੈ |