ਖੰਨਾ, 9 ਜੂਨ (ਹਰਜਿੰਦਰ ਸਿੰਘ ਲਾਲ)-ਬਿਜਲੀ ਕਰਮਚਾਰੀਆਂ ਦੇ ਨੇਤਾਵਾਂ ਦੀ ਵਧੀਕ ਨਿਗਰਾਨ ਇੰਜੀਨੀਅਰ ਸੰਚਲਣ ਮੰਡਲ ਖੰਨਾ ਨਾਲ ਅੱਜ ਮੰਗਾਂ ਸਬੰਧੀ ਮੀਟਿੰਗ ਹੋਈ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਕਈ ਗੱਲਾਂ ਤੇ ਸਹਿਮਤੀ ਬਣੀ | ਇਸ ਉਪਰੰਤ ਪਾਵਰਕੌਮ ਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਮੰਡਲ ਯੂਨਿਟ ਖੰਨਾ ਦੀ ਮੀਟਿੰਗ ਹੋਈ, ਜਿਸ ਵਿਚ ਅਪ੍ਰੈਟਸ ਸਾਥੀਆਂ ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ ਤੇ ਪਾਵਰਕੌਮ ਮੈਨੇਜਮੈਂਟ ਤੋਂ ਮੰਗ ਕੀਤੀ ਗਈ ਕਿ ਅਪਰੈਟਸਾਂ ਦੇ ਮਸਲੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣ | ਪੰਜਾਬ ਸਰਕਾਰ ਦੀ ਡੀ. ਏ. ਸਬੰਧੀ ਅਪਣਾਈ ਨੀਤੀ ਦੀ ਨਿਖੇਧੀ ਕੀਤੀ ਗਈ | ਇਸ ਮੀਟਿੰਗ ਵਿਚ ਪ੍ਰਧਾਨ ਮੁਕੇਸ਼ ਕੁਮਾਰ ਪ੍ਰਧਾਨ, ਸਕੱਤਰ ਬੂਟਾ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਜਵੀਰ ਸਿੰਘ, ਕਿ੍ਸ਼ਨ ਲਾਲ, ਸੁਲਤਾਨ ਸਿੰਘ, ਮਲਕੀਤ ਸਿੰਘ ਅਤੇ ਸਨੇਹਇੰਦਰ ਸਿੰਘ ਆਦਿ ਹਾਜ਼ਰ ਸਨ |