ਚੌਂਕੀਮਾਨ, 9 ਜੂਨ (ਤੇਜਿੰਦਰ ਸਿੰਘ ਚੱਢਾ)-ਪਟਿਆਲਾ ਵਿਖੇ ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸਨ ਲਿਮਟਿਡ ਦੇ ਦਫ਼ਤਰ ਅੱਗੇ ਆਪਣੀਆਂ ਹੱਕੀ ਮੰਗਾਂ ਨੂੰ ਮਨਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆ ਸਰਪੰਚ ਰੁਲਦਾ ਸਿੰਘ ਪੰਡੋਰੀ, ਪੰਚ ਅਮਰੀਕ ਸਿੰਘ ਹੈਪੀ ਸੈਖੂਪੁਰਾ ਡੁਬਈ ਤੇ ਪੰਚ ਬਾਬਾ ਗੁਰਜੀਤ ਸਿੰਘ ਕੁਲਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਤਾਂ ਕੀ ਦੇਣਾ ਹੈ, ਸਗੋ ਆਏ ਦਿਨ ਸੰਘਰਸ਼ ਕਰ ਰਹੇ ਮੁਲਾਜ਼ਮਾਂ 'ਤੇ ਲਾਠੀਚਾਰਜ ਕਰਵਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਕੇ ਸਰਕਾਰ ਅੱਗੇ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ, ਪ੍ਰੰਤੂ ਸਰਕਾਰ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ 'ਤੇ ਲਾਠੀਚਾਰਜ ਕਰਵਾ ਰਹੀ ਹੈ ਜੋ ਕੇ ਆਪਣੇ ਹੀ ਲੋਕਾਂ ਨਾਲ ਧਰੋਹ ਹੈ |