25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬੀ.ਕੇ.ਯੂ ਡਕੌਂਦਾ (ਹਸਨਪੁਰ) ਜਥੇਬੰਦੀ ਵਲੋਂ ਹੈਰੀ ਗਿੱਲ (ਹੰਬੜਾਂ) ਨੂੰ ਸੂਬਾ ਯੂਥ ਪ੍ਰਧਾਨ ਕੀਤਾ ਨਿਯੁਕਤ <br/>

ਅਜੀਤ ਡੈਸਕ 10-06-2026
ਹੰਬੜਾਂ, 9 ਜੂਨ (ਮੇਜਰ ਹੰਬੜਾਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਹਸਨਪੁਰ) ਜਥੇਬੰਦੀ ਨਾਲ ਵੱਡੀ ਗਿਣਤੀ 'ਚ ਕਿਸਾਨ-ਮਜ਼ਦੂਰ ਤੇ ਹੋਰ ਨੌਜਵਾਨ ਜੁੜ ਰਹੇ ਹਨ, ਜਿਸ ਨਾਲ ਜਥੇਬੰਦੀ ਦਾ ਘੇਰਾ ਦਿਨੋਂ-ਦਿਨ ਵਿਸ਼ਾਲ ਹੋ ਰਿਹਾ ਹੈ ਤੇ ਜਥੇਬੰਦੀ ਕਿਸਾਨਾਂ ਸਮੇਤ ਹੋਰ ਲੋਕਾਂ ਨੂੰ ਬਣਦਾ ਸਤਿਕਾਰ ਦੇਣ ਲਈ ਵਨਬੱਧ ਹੈ | ਇਹ ਪ੍ਰਗਟਾਵਾ ਬੀ.ਕਿ.ਯੂ ਡਕੌਂਦਾ (ਹਸਨਪੁਰ) ਦੇ ਸੂਬਾ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਨੇ ਨੌਜਵਾਨ ਹਰਜਿੰਦਰ ਸਿੰਘ ਹੈਰੀ ਗਿੱਲ ਹੰਬੜਾਂ ਨੂੰ ਜਥੇਬੰਦੀ 'ਚ ਯੂਥ ਵਿੰਗ ਦੇ ਸੂਬਾ ਪ੍ਰਧਾਨ ਬਣਾਏ ਜਾਣ ਦਾ ਨਿਯੁਕਤੀ ਪੱਤਰ ਦਿੰਦਿਆਂ ਕੀਤਾ | ਸੂਬਾ ਯੂਥ ਪ੍ਰਧਾਨ ਬਣਨ 'ਤੇ ਹਰਜਿੰਦਰ ਸਿੰਘ ਹੈਰੀ ਗਿੱਲ ਨੇ ਜਿੱਥੇ ਜੱਥੇਬੰਦੀ ਦੇ ਸੂਬਾ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਉੱਥੇ ਜਥੇਬੰਦੀ ਦੇ ਹੋਰ ਆਗੂਆਂ ਦਾ ਵੀ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਯਤਨਸ਼ੀਲ ਰਹਾਂਗਾ | ਇਸ ਮੌਕੇ ਜਥੇਬੰਦੀ ਦੇ ਸੂਬਾ ਸਕੱਤਰ ਹਰਦੀਪ ਸਿੰਘ ਸਰਾਭਾ, ਸੂਬਾ ਮੀਤ ਪ੍ਰਧਾਨ ਵਿਨੇਪਾਲ ਸਿੰਘ ਬਰਾੜ, ਇਕਾਈ ਪ੍ਰਧਾਨ ਅਵਤਾਰ ਸਿੰਘ ਤਾਰੀ, ਲਖਵਿੰਦਰ ਸਿੰਘ ਲੱਕੀ ਮੋਹੀ, ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ, ਸਰਪ੍ਰਸਤ ਤੇਜਾ ਸਿੰਘ ਗਿੱਲ, ਲਖਵੀਰ ਸਿੰਘ ਜਗਰਾਉਂ, ਦੀਦਾਰ ਸਿੰਘ ਘਮਣੇਵਾਲ, ਇਕਾਏ ਦੇ ਪ੍ਰਧਾਨ ਤਰਸੇਮ ਸਿੰਘ ਤਲਵੰਡੀ ਨੌ ਅਬਾਦ ਵੀ ਮੌਜੂਦ ਸਨ |

ਪਿਛਲੀ ਖ਼ਬਰ ਭਾਰਤ ਦੇ ਹਾਈ ਕਮਿਸ਼ਨਰ ਪੀ. ਕੁਮਾਰਨ ਨੇ ਅਧਿਕਾਰਤ ਅਹੁਦਾ ਸੰਭਾਲਣ ਲਈ ਮਹਾਰਾਜਾ ਚਾਰਲਸ ਨੂੰ ਨਿਯੁਕਤੀ ਪੱਤਰ ਸੌਂਪੇ ਅਗਲੀ ਖ਼ਬਰ ਦਾਣਾ ਮੰਡੀ ਰਾਏਕੋਟ 'ਚ ਮੂੰਗੀ ਤੇ ਮੱਕੀ ਦੀ ਖ਼ਰੀਦ ਸ਼ੁਰੂ ਹੋਣ ਨਾਲ ਕਿਸਾਨ ਹੋਏ ਬਾਗੋ-ਬਾਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।