ਰਾਏਕੋਟ, 9 ਜੂਨ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰਵਾਉਣ ਦੇ ਮਕਸਦ ਨੂੰ ਮੁੱਖ ਰੱਖਦੇ ਹੋਏ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਅੱਜ ਹਲਕਾ ਰਾਏਕੋਟ ਦੇ ਐੱਮ.ਐੱਲ.ਏ. ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਬਿੰਜਲ ਤੋਂ ਸੰਗਤਾਂ ਦਾ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ | ਇਸ ਮੌਕੇ ਐੱਮ.ਐੱਲ.ਏ. ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਜਿੱਥੇ ਸਭ ਧਰਮਾਂ ਦੇ ਧਾਰਮਿਕ ਅਸਥਾਨ ਸੁਸ਼ੋਭਿਤ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਅਨੁਸਾਰ ਸੂਬਾ ਵਾਸੀਆਂ ਨੂੰ ਹਰ ਇਕ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਬਿਲਕੁੱਲ ਮੁਫ਼ਤ ਕਰਵਾਏ ਜਾਂਦੇ ਹਨ | ਇਸ ਮੌਕੇ ਸਰਪੰਚ ਰਾਜਿੰਦਰ ਕੌਰ ਢਿੱਲੋਂ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਐੱਮ.ਐੱਲ.ਏ ਠੇਕੇਦਾਰ ਹਾਕਮ ਸਿੰਘ ਦਾ ਇਸ ਉਪਰਾਲੇ 'ਤੇ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਗੁਰਸੇਵਲ ਸਿੰਘ ਬਿੰਜਲ ਬਲਾਕ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਬਲਜੀਤ ਸਿੰਘ ਝੋਰੜਾਂ ਬਲਾਕ ਪ੍ਰਧਾਨ, ਪੀ.ਏ. ਕਮਲ ਸਿੰਘ ਸੁਖਾਣਾ, ਜੱਸ ਸਿੰਘ ਹਲਵਾਰਾ, ਕਮਲਪ੍ਰੀਤ ਕੌਰ ਝੋਰੜਾਂ ਬਲਾਕ ਪ੍ਰਧਾਨ ਮਹਿਲਾ ਵਿੰਗ, ਬਲਜੀਤ ਕੌਰ ਕਲਸੀਆਂ, ਰਮਨਦੀਪ ਕੌਰ ਹਲਵਾਰਾ, ਪੰਚ ਸੁਰਿੰਦਰ ਕੌਰ ਢਿੱਲੋਂ, ਪੰਚ ਲਖਵਿੰਦਰ ਕੌਰ ਉੱਪਲ, ਪੰਚ ਬੇਅੰਤ ਸਿੰਘ ਔਲਖ, ਪੰਚ ਬਲਜਿੰਦਰ ਕੌਰ ਥਿੰਦ, ਪੰਚ ਜਗਸੀਰ ਸਿੰਘ, ਕੁਲਦੀਪ ਕੌਰ, ਜਸਵੀਰ ਕੌਰ, ਬਸੀਰਾ ਬੇਗਮ ਆਦਿ ਹਾਜ਼ਰ ਸਨ |