03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

'ਇਕ ਪੌਦਾ ਮਾਂ ਦੇ ਨਾਮ' ਮੁਹਿੰਮ ਤਹਿਤ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਤਲਵੰਡੀ

ਅਜੀਤ ਡੈਸਕ 11-06-2026
ਰਾਏਕੋਟ, 10 ਜੂਨ (ਸੁਸ਼ੀਲ)-ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਤਲਵੰਡੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ਰੁੱਖ ਲਗਾਉਣ ਦੀ ਮੁਹਿੰਮ 'ਇਕ ਪੌਦਾ ਮਾਂ ਦੇ ਨਾਮ' ਦੀ ਸ਼ਲਾਘਾ ਕਰਦਿਆਂ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਇਸ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ | ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਕਿ ਦਿਨ-ਬ-ਦਿਨ ਵਧ ਰਹੀ ਗਰਮੀ ਅਤੇ ਗੰਧਲੇ ਹੋ ਰਹੇ ਵਾਤਾਵਰਨ ਦੇ ਸੰਤੁਲਨ ਨੂੰ ਬਚਾਉਣ ਲਈ ਬੂਟੇ ਲਗਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਭਾਜਪਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਇਸ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ ਤਾਂ ਜੋ ਇਸ ਮੁਹਿੰਮ ਨੂੰ ਇਕ ਜਨ-ਅੰਦੋਲਨ ਦਾ ਰੂਪ ਦਿੱਤਾ ਜਾ ਸਕੇ |
ਪਿਛਲੀ ਖ਼ਬਰ ਰਣਜੀਤ ਸਿੰਘ ਅਕਾਲਗੜ੍ਹ ਵਲੋਂ ਰਾਸ਼ਟਰੀ ਅਥਲੈਟਿਕ ਮੀਟ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜਸਮੇਲ ਸਿੰਘ ਨੱਤ ਸਰਬਸੰਮਤੀ ਨਾਲ ਤੁਗਲ ਸਹਿਕਾਰੀ ਸਭਾ ਦੇ ਪ੍ਰਧਾਨ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।