ਪੱਖੋਵਾਲ/ਸਰਾਭਾ, 10 ਜੂਨ (ਖੁਸ਼ਵਿੰਦਰ ਸਿੰਘ ਸਰਾਭਾ)-ਲਾਗਲੇ ਪਿੰਡ ਡਾਂਗੋ 'ਚ ਗੁਰੂ ਰਵਿਦਾਸ ਜੀ ਦੇ ਜੋਤੀ-ਜੋਤ ਦਿਵਸ ਨੂੰ ਸਮਰਪਿਤ ਸਮਾਗਮ 27 ਤੇ 28 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਅਨੁਸਾਰ ਸ੍ਰੀ ਗੁਰੂ ਰਵਿਦਾਸ ਮਿਸ਼ਨ ਸੁਸਾਇਟੀ ਡਾਂਗੋ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ 27 ਜੂਨ ਨੂੰ ਰਾਤ 8 ਤੋਂ 10 ਵਜੇ ਤੱਕ ਪਿੰਡ ਡਾਂਗੋ ਦੀ ਖੂਹੀ ਵਾਲੀ ਪਾਰਕ 'ਚ ਧਾਰਮਿਕ ਦੀਵਾਨ ਸਜਾਇਆ ਜਾਵੇਗਾ | ਜਿਸ ਦੌਰਾਨ ਸੰਤ ਬਾਬਾ ਬਲਰਾਮ ਸਿੰਘ ਭਵਾਨੀਪੁਰ ਵਾਲੇ ਸੰਗਤਾਂ ਨੂੰ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ, ਜਦਕਿ 28 ਜੂਨ ਨੂੰ ਸਵੇਰੇ 10 ਵਜੇ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਤੇ ਉਪਰੰਤ ਧਾਰਮਿਕ ਦੀਵਾਨ ਦੌਰਾਨ ਵੱਖ-ਵੱਖ ਪੰਥ ਪ੍ਰਸਿੱਧ ਕਥਾ-ਵਾਚਕ ਤੇ ਕੀਰਤਨੀਏ ਆਈਆ ਸੰਗਤਾਂ ਨੂੰ ਗੁਰਬਾਣੀ ਪ੍ਰਸੰਗ ਸੁਣਾ ਕੇ ਨਿਹਾਲ ਕਰਦਿਆਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਦੀ ਪ੍ਰੇਰਣਾਂ ਦੇਣਗੇ |