30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਿਹਤਮੰਦ ਨੌਜਵਾਨ ਬਣਨਗੇ 'ਵਾਰਿਸ ਪੰਜਾਬ ਦੇ'-ਬਾਪੂ ਤਰਸੇਮ ਸਿੰਘ

ਜਗਰਾਉਂ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ 'ਚ ਸ਼ਾਮਿਲ ਹੋਏ ਲੋਕਾਂ ਨਾਲ ਬਾਪੂ ਤਰਸੇਮ ਸਿੰਘ ਤੇ ਹੋਰ | ਤਸਵੀਰ: ਭੁਪਿੰਦਰ ਸਿੰਘ ਮੁਰਲੀ <br/> 11-06-2026
ਜਗਰਾਉਂ, 10 ਜੂਨ (ਸ਼ਮਸ਼ੇਰ ਸਿੰਘ ਗਾਲਿਬ)-'ਵਾਰਿਸ ਪੰਜਾਬ ਦੇ' ਵਲੋਂ ਕਰਵਾਏ ਸਮਾਗਮ ਦੌਰਾਨ ਲੋਕ ਸਭਾ ਮੈਂਬਰ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਜਗਰਾਉਂ ਵਿਖੇ ਸੰਬੋਧਨ ਕਰਦਿਆਂ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਦਾ ਡਟਕੇ ਮੁਕਾਬਲਾ ਕਰਨ ਅਤੇ 'ਵਾਰਿਸ ਪੰਜਾਬ ਦੇ' ਨਾਲ ਜੁੜਨ ਦਾ ਸੱਦਾ ਦਿੱਤਾ ਤਾਂ ਕਿ ਸਿਹਤਮੰਦ ਪੰਜਾਬ ਸਿਰਜਿਆ ਜਾਵੇ | ਉਨ੍ਹਾਂ ਕਿਹਾ ਕਿ ਨੌਜਵਾਨ ਜਥੇਬੰਦੀ ਨਾਲ ਜੁੜ ਰਹੇ ਹਨ | ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਜਥੇਬੰਦੀ ਨਾਲ ਜੋੜਿਆ ਜਾਵੇਗਾ | ਇਸ ਸਮੇਂ ਉਨ੍ਹਾਂ ਕਿਹਾ ਕਿ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਪੰਜਾਬ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਆਮ ਆਦਮੀ ਪਾਰਟੀ ਨੂੰ ਸਿੱਖ ਅਤੇ ਸਿੱਖੀ ਵਿਰੋਧੀ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੇਂਦਰ ਸਰਕਾਰ ਦੀ ਸ਼ਹਿ 'ਤੇ ਪੰਜਾਬ ਦੇ ਨੌਜਵਾਨਾਂ ਖ਼ਿਲਾਫ਼ ਐੱਨ.ਐੱਸ.ਏ. (ਰਾਸ਼ਟਰੀ ਸੁਰੱਖਿਆ ਕਾਨੂੰਨ) ਵਰਗੇ ਸਖ਼ਤ ਕਾਨੂੰਨ ਲਾਗੂ ਕਰਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਪੰਥਕ ਮੁੱਦਿਆਂ ਦੀ ਰਾਖੀ ਲਈ 'ਵਾਰਿਸ ਪੰਜਾਬ ਦੇ' ਦਾ ਸੰਘਰਸ਼ ਜਾਰੀ ਰਹੇਗਾ ਅਤੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਵਾਰਿਸ ਪੰਜਾਬ ਦੇ ਜਥੇਬੰਦੀ 2027 ਦੀਆਂ ਚੋਣਾਂ 'ਚ ਜਿੱਤ ਦਰਜ ਕਰਕੇ ਪੰਜਾਬ ਹਿੱਤੂ ਰਾਜਭਾਗ ਕਾਇਮ ਕਰੇਗੀ, ਜਿਸ ਦੇ ਮੁੱਖ ਮੰਤਰੀ ਅੰਮਿ੍ਤਪਾਲ ਸਿੰਘ ਹੋਣਗੇ | ਇਸ ਮੌਕੇ ਜ਼ਿਲ੍ਹਾ ਇੰਚਾਰਜ ਪਿ੍ਥੀਪਾਲ ਸਿੰਘ ਬਟਾਲਾ ਨੇ ਆਖਿਆ ਕਿ ਅੱਜ ਸੂਬੇ ਅੰਦਰ ਨਸ਼ਾ ਅਤੇ ਹੋਰ ਕੁਰੀਤੀਆਂ ਸਾਡੀ ਨੌਜ਼ਵਾਨੀ ਨੂੰ ਘੁਣ ਵਾਂਗ ਖਾ ਰਹੀਆਂ ਹਨ | ਇਸ ਨੂੰ ਬਚਾਉਣ ਦੀ ਵੱਡੀ ਲੋੜ ਹੈ | ਇਸ ਨਾਲ ਸੂਬੇ ਦੇ ਭਵਿੱਖ ਨੂੰ ਵੱਡੀ ਢਾਅ ਲੱਗ ਰਹੀ ਹੈ | ਇਸ ਮੌਕੇ ਗੁਰਦੀਪ ਕੌਰ, ਜਸਬੀਰ ਸਿੰਘ, ਜਸਪ੍ਰੀਤ ਸਿੰਘ ਢਿੱਲੋਂ, ਮਹਾਂਵੀਰ ਸਿੰਘ, ਦੀਪਕ ਕੁਮਾਰ, ਗੁਰਮੁਖ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ ਰਾਜਾ, ਰਣਜੀਤ ਸਿੰਘ ਸੋਨੂ, ਜਗਦੀਪ ਸਿੰਘ, ਚਰਨਜੀਤ ਕੌਰ, ਬਲਵੀਰ ਸਿੰਘ, ਸੁਮਨ ਗੁਪਤਾ, ਪਰਮਜੀਤ ਸਿੰਘ, ਚਰਨਜੀਤ ਸਿੰਘ, ਅਵਤਾਰ ਸਿੰਘ, ਸੁਖਮੰਦਰ ਸਿੰਘ, ਹਰਜਿੰਦਰ ਸਿੰਘ, ਕਿ੍ਸ਼ਨ ਕੁਮਾਰ, ਹਰਪ੍ਰੀਤ ਕੌਰ, ਗੁਰਮੀਤ ਸਿੰਘ ਰਿੰਪੀ, ਕਮਲਜੀਤ ਕੌਰ ਬਰਸਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਿਜਲੀ ਨਾ ਆਉਣ ਕਾਰਨ ਨਗਰ ਕੌਂਸਲ ਰਾਏਕੋਟ ਦੂਜੇ ਦਿਨ ਵੀ ਹਨੇਰੇ 'ਚ ਡੁੱਬੀ ਰਹੀ ਅਗਲੀ ਖ਼ਬਰ ਇਯਾਲੀ ਦੀ ਸ਼ਮੂਲੀਅਤ ਨਾਲ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਮਿਲੀ ਵੱਡੀ ਮਜ਼ਬੂਤੀ-ਹਾਂਸ/ਭੁਮਾਲ/ਤੱਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।