11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਦੇ ਅਹਿਮ ਅਹੁਦਿਆਂ 'ਤੇ ਬਾਹਰਲੇ ਸੂਬਿਆਂ ਦੇ ਲੋਕਾਂ ਦੀ ਨਿਯੁਕਤੀ 'ਤੇ ਕੈਪਟਨ ਸੰਧੂ ਨੇ ਚੁੱਕੇ ਸਵਾਲ

ਅਜੀਤ ਡੈਸਕ 12-06-2026
ਭੂੰਦੜੀ, 11 ਜੂਨ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਦੇ ਕਾਂਗਰਸੀ ਆਗੂ ਅਤੇ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਪੰਜਾਬ ਦੇ ਵੱਖ-ਵੱਖ ਸਰਕਾਰੀ ਬੋਰਡਾਂ, ਕਮਿਸ਼ਨਾਂ ਅਤੇ ਸੰਸਥਾਵਾਂ ਦੇ ਅਹਿਮ ਅਹੁਦਿਆਂ 'ਤੇ ਬਾਹਰਲੇ ਸੂਬਿਆਂ ਨਾਲ ਸੰਬੰਧਤ ਵਿਅਕਤੀਆਂ ਦੀਆਂ ਨਿਯੁਕਤੀਆਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਯੋਗ, ਤਜਰਬੇਕਾਰ ਅਤੇ ਕਾਬਲ ਅਧਿਕਾਰੀਆਂ, ਸਿੱਖਿਆਵਿਦਾਂ ਅਤੇ ਮਾਹਿਰਾਂ ਦੀ ਕੋਈ ਘਾਟ ਨਹੀਂ ਹੈ, ਫਿਰ ਵੀ ਕਈ ਅਹਿਮ ਅਹੁਦਿਆਂ ਲਈ ਦੂਜੇ ਸੂਬਿਆਂ ਦੇ ਵਿਅਕਤੀਆਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਹੱਕਾਂ ਅਤੇ ਪੰਜਾਬੀ ਨੌਜਵਾਨਾਂ ਦੀ ਯੋਗਤਾ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ | ਕੈਪਟਨ ਸੰਧੂ ਅਤੇ ਸੁਰਿੰਦਰ ਸਿੰਘ ਸਿੱਧਵਾਂ ਨੇ ਕਿਹਾ ਕਿ ਸਕੂਲ ਸਿੱਖਿਆ, ਪ੍ਰਦੂਸ਼ਣ ਕੰਟਰੋਲ, ਬਿਜਲੀ ਬੋਰਡ, ਤੀਰਥ ਯਾਤਰਾ ਕਮੇਟੀ ਅਤੇ ਉਦਯੋਗਿਕ ਵਿਕਾਸ ਨਾਲ ਸਬੰਧਿਤ ਕਈ ਅਹਿਮ ਅਹੁਦਿਆਂ 'ਤੇ ਪੰਜਾਬ ਤੋਂ ਬਾਹਰ ਦੇ ਵਿਅਕਤੀਆਂ ਦੀ ਨਿਯੁਕਤੀ ਕੀਤੀ ਗਈ ਹੈ | ਉਨ੍ਹਾਂ ਸਵਾਲ ਕੀਤਾ ਕਿ ਕੀ ਪੰਜਾਬ ਦੇ ਯੋਗ ਅਤੇ ਤਜਰਬੇਕਾਰ ਲੋਕ ਇੰਨ੍ਹਾਂ ਅਹੁਦਿਆਂ ਲਈ ਉਪਲੱਬਧ ਨਹੀਂ ਸਨ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇੰਨ੍ਹਾਂ ਨਿਯੁਕਤੀਆਂ ਬਾਰੇ ਸਪੱਸ਼ਟ ਜਵਾਬ ਦਿੱਤਾ ਜਾਵੇ ਅਤੇ ਦੱਸਿਆ ਜਾਵੇ ਕਿ ਚੋਣ ਦਾ ਮਾਪਦੰਡ ਕੀ ਸੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਅਤੇ ਮਾਹਿਰਾਂ ਨੂੰ ਸੂਬੇ ਦੇ ਪ੍ਰਸ਼ਾਸਨ ਅਤੇ ਵਿਕਾਸ ਵਿਚ ਬਣਦਾ ਹਿੱਸਾ ਮਿਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਹ ਮਾਮਲਾ ਲੋਕ ਹਿੱਤ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਨੂੰ ਇਸ ਬਾਰੇ ਆਪਣਾ ਸਪੱਸ਼ਟ ਪੱਖ ਰੱਖਣਾ ਚਾਹੀਦਾ ਹੈ |
ਪਿਛਲੀ ਖ਼ਬਰ ਪੰਜਾਬ ਪੁਲਿਸ ਵਲੋਂ ਤਿੰਨ ਸਾਲਾਂ 'ਚ ਕੈਮਰਿਆਂ 'ਤੇ ਖ਼ਰਚੇ ਜਾਣਗੇ 71.10 ਕਰੋੜ ਰੁਪਏ-ਹਰਜਿੰਦਰ ਕੁਮਾਰ ਅਗਲੀ ਖ਼ਬਰ ਡੇਹਲੋਂ ਨੇੜੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਕੇ 'ਤੇ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।