09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਿੰਡ ਬੱਸੀਆਂ ਵਿਖੇ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਸ਼ੁਰੂ

ਅਜੀਤ ਡੈਸਕ 12-06-2026
ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਵਿਖੇ ਨਿਰਮਲ ਡੇਰਾ ਬਾਬਾ ਮਹਾਂ ਸਿੰਘ ਤੇ ਬਾਬਾ ਲਾਭ ਸਿੰਘ ਦੇ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਸ਼ੁਰੂ ਹੋਈਆਂ | ਇਸ ਸੰਬੰਧੀ ਡੇਰੇ ਦੇ ਗੱਦੀਨਸ਼ੀਨ ਮਹਾਂਪੁਰਸ਼ ਸੰਤ ਬਾਬਾ ਤਰਲੋਚਨ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੀ ਲੜੀ ਦੇ ਭੋਗ ਮਿਤੀ 25 ਜੂਨ, ਦਿਨ ਵੀਰਵਾਰ ਨੂੰ ਪਾਏ ਜਾਣਗੇ | ਉਪਰੰਤ ਮਹਾਨ ਢਾਡੀ-ਕਵੀਸ਼ਰ ਦਰਬਾਰ ਸਜੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਨਿਰਮਲੇ ਭੇਖ ਦੇ ਸਾਧੂ-ਮਹਾਂਪੁਰਸ਼ ਹਾਜ਼ਰੀਆਂ ਭਰਨਗੇ | ਇਸ ਮੌਕੇ ਗੁਰੂ ਦਾ ਲੰਗਰ ਅਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਜਾਵੇਗੀ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੇ ਉੱਜਵਲ ਭਵਿੱਖ ਲਈ ਭਰੋਸੇਯੋਗ-ਬਲਜਿੰਦਰ ਸਿੰਘ ਚੌਦਾ ਅਗਲੀ ਖ਼ਬਰ ਸੰਤ ਬਾਬਾ ਸੰਤੋਖ ਦਾਸ ਦੀ 30ਵੀਂ ਬਰਸੀ 14 ਨੂੰ ਮਨਾਈ ਜਾਵੇਗੀ-ਡਾ. ਸਿੱਧਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।