08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੇ ਉੱਜਵਲ ਭਵਿੱਖ ਲਈ ਭਰੋਸੇਯੋਗ-ਬਲਜਿੰਦਰ ਸਿੰਘ ਚੌਦਾ

ਮਾਰਕੀਟ ਕਮੇਟੀ ਦਫ਼ਤਰ ਰਾਏਕੋਟ ਵਿਖੇ 'ਆਪ' ਵਲੰਟੀਅਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਬਲਜਿੰਦਰ ਸਿੰਘ ਚੌਦਾ, ਨਾਲ ਖੜ੍ਹੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ | ਤਸਵੀਰ: ਬਲਵਿੰਦਰ ਸਿੰਘ ਲਿੱਤਰ <br/> 12-06-2026
ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐੱਸ.ਸੀ. ਵਿੰਗ ਅਤੇ ਚੇਅਰਮੈਨ ਪੰਜਾਬ ਅਨੁਸੂਚਿਤ ਜਾਤੀਆਂ, ਭੌਂ-ਵਿਕਾਸ, ਵਿੱਤ ਕਾਰਪੋਰੇਸ਼ਨ ਬਲਜਿੰਦਰ ਸਿੰਘ ਚੌਦਾ ਵਲੋਂ ਮਾਰਕੀਟ ਕਮੇਟੀ ਦਫ਼ਤਰ ਰਾਏਕੋਟ ਵਿਖੇ 'ਆਪ' ਵਲੰਟੀਅਰਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੀ ਦੇਖ-ਰੇਖ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਕੀਤੀ ਗਈ | ਇਸ ਮੌਕੇ ਬਲਜਿੰਦਰ ਸਿੰਘ ਚੌਦਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖ਼ਰੀ ਉੱਤਰੀ ਹੈ | ਪਿਛਲੇ ਚਾਰ ਸਾਲਾਂ 'ਚ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਰੁਜ਼ਗਾਰ ਦੇ ਖੇਤਰ 'ਚ ਕੀਤੇ ਗਏ ਕੰਮ ਇਸਦੇ ਸਬੂਤ ਹਨ | ਚੌਦਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੇ ਉੱਜਵਲ ਭਵਿੱਖ ਲਈ ਭਰੋਸੇਯੋਗ ਪਾਰਟੀ ਹੈ | ਪੁਰਾਣੀਆਂ ਪਾਰਟੀਆਂ ਨੇ ਸਿਰਫ਼ ਲੋਕਾਂ ਨੂੰ ਧੋਖਾ ਦਿੱਤਾ ਹੈ | ਉਨ੍ਹਾਂ ਵਲੰਟੀਅਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹੁਣ ਹਰ ਵਲੰਟੀਅਰ ਪਾਰਟੀ ਦਾ ਵਫ਼ਾਦਾਰ ਸਿਪਾਹੀ ਬਣ ਕੇ ਮੈਦਾਨ 'ਚ ਉੱਤਰੇ ਅਤੇ ਲੋਕਾਂ ਨੂੰ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂੰ ਕਰਵਾਏ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੇ ਕਿਹਾ ਕਿ ਰਾਏਕੋਟ ਹਲਕੇ 'ਚ 'ਆਪ' ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ | ਇਸ ਮੌਕੇ ਡਾ: ਗੁਰਦੀਪ ਸਿੰਘ ਜੌਹਲਾਂ ਮੈਂਬਰ ਬਲਾਕ ਸੰਮਤੀ, ਸਰਪੰਚ ਗੁਰਪਾਲ ਸਿੰਘ ਜੰਡ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸ਼ਿੰਦਾ ਸਿੰਘ ਕਲਸੀਆਂ, ਪ੍ਰੀਤ ਸਿੰਘ ਰਾਏਕੋਟ, ਰਾਜੇਸ਼ ਰਾਜੂ ਜਲਾਲਦੀਵਾਲ, ਅਵਤਾਰ ਸਿੰਘ ਰਾਏਕੋਟ, ਰਣਧੀਰ ਸਿੰਘ ਨੱਥੋਵਾਲ ਸਮੇਤ ਹੋਰ 'ਆਪ' ਵਲੰਟੀਅਰ ਹਾਜ਼ਰ ਸਨ |
ਪਿਛਲੀ ਖ਼ਬਰ ਖੰਨਾ ਦੇ ਨਵ-ਨਿਯੁਕਤ ਅਬਜ਼ਰਵਰ ਲਾਪਰਾਂ ਤੇ ਇਸਤਰੀ ਵਿੰਗ ਖੰਨਾ ਦੇ ਪ੍ਰਧਾਨ ਗਗਨ ਕਾਲੀਰਾਓ ਸਨਮਾਨਿਤ ਅਗਲੀ ਖ਼ਬਰ ਸੰਤ ਬਾਬਾ ਸੰਤੋਖ ਦਾਸ ਦੀ 30ਵੀਂ ਬਰਸੀ 14 ਨੂੰ ਮਨਾਈ ਜਾਵੇਗੀ-ਡਾ. ਸਿੱਧਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।