07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮਾਨ ਸਰਕਾਰ ਨੇ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਰਤਨਹੇੜੀ

ਅਜੀਤ ਡੈਸਕ 12-06-2026
ਜੌੜੇਪੁਲ ਜਰਗ, 11 ਜੂਨ (ਪਾਲਾ ਰਾਜੇਵਾਲੀਆ)-ਪਿੰਡ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਜਾਰੀ ਕੀਤੀਆਂ ਰਸੋਈ ਕਿੱਟਾਂ ਵੰਡੀਆਂ | ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਰਤਨਹੇੜੀ ਅਤੇ 'ਆਪ' ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਮੀਤਾ ਨੇ ਰਾਜੇਵਾਲ ਵਿਖੇ 50 ਤੋਂ ਵੱਧ ਵਿਅਕਤੀਆਂ ਨੂੰ ਰਸੋਈ ਕਿੱਟਾਂ ਵੰਡੀਆਂ, ਕੁੱਲ 340 ਕਿੱਟਾਂ ਵੰਡੀਆਂ ਜਾਣਗੀਆਂ | ਚੇਅਰਮੈਨ ਰਤਨਹੇੜੀ ਨੇ ਦੱਸਿਆ ਕਿ 'ਆਪ' ਦੀ ਸਰਕਾਰ ਜਨਤਾ ਨਾਲ ਕੀਤੇ ਹਰੇਕ ਵਾਅਦੇ 'ਤੇ ਖਰੀ ਉਤਰੀ ਹੈ ਅਤੇ ਮਾਨ ਸਰਕਾਰ ਨੇ ਜਨਤਾ ਦੀ ਹਰ ਮੁਸ਼ਕਿਲ ਹੱਲ ਕੀਤੀ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਵੀ ਅਜਿਹਾ ਮੁੱਦਾ ਨਹੀਂ ਜਿਸ ਦੇ ਸਿਰ ਤੇ ਆਪ ਸਰਕਾਰ ਦੀ ਵਿਰੋਧਤਾ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਅਤਿਅੰਤ ਪ੍ਰਭਾਵਿਤ ਹਨ ਅਤੇ ਪੰਜਾਬ ਦਾ ਹਰ ਵਰਗ ਆਪ ਪਾਰਟੀ ਨਾਲ ਚਟਾਨ ਵਾਂਗ ਖੜ੍ਹਾ ਹੈ | ਇਸ ਮੌਕੇ ਕੋਆ: ਸੁਸਾਇਟੀ ਰਾਜੇਵਾਲ ਦੇ ਪ੍ਰਧਾਨ ਅਜਮੇਰ ਸਿੰਘ ਰਾਜੇਵਾਲ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ ਪੰਚ, ਪਿ੍ੰਸ ਰਾਜੇਵਾਲ ਸਮੇਤ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 15 ਜੂਨ ਨੂੰ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ- ਭਾਈ ਰੁਪਾਲੋਂ... ਅਗਲੀ ਖ਼ਬਰ ਮਾਨ ਸਰਕਾਰ ਨੇ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਰਤਨਹੇੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।