07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭਾਈ ਅੰਮਿ੍ਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 15 ਜੂਨ ਨੂੰ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ- ਭਾਈ ਰੁਪਾਲੋਂ

ਅਜੀਤ ਡੈਸਕ 12-06-2026
ਮਲੌਦ, 11 ਜੂਨ (ਸਹਾਰਨ ਮਾਜਰਾ)-ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣਾ ਸਾਡਾ ਇਖ਼ਲਾਕੀ ਫ਼ਰਜ਼ ਹੈ | ਬਿਨਾਂ ਕਿਸੇ ਕਸੂਰ ਤੋਂ ਸਾਡੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਝੂਠੇ ਕੇਸ ਦਰਜ ਕਰਕੇ ਨਜ਼ਰਬੰਦ ਰੱਖਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ | ਅਸੀਂ ਸਾਰੇ ਇਕੱਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਲੜਾਈ ਲੜਾਂਗੇ | ਇਸੇ ਕੜੀ ਤਹਿਤ ਅਕਾਲੀ ਦਲ ਵਾਰਸ ਪੰਜਾਬ ਦੇ ਵਿਧਾਨ ਸਭਾ ਹਲਕਾ ਪਾਇਲ ਵਲੋਂ 15 ਜੂਨ ਨੂੰ ਬੰਦੀ ਸਿੰਘਾਂ ਅਤੇ ਭਾਈ ਅੰਮਿ੍ਤਪਾਲ ਸਿੰਘ ਜੀ ਰਿਹਾਈ ਲਈ ਦਾਣਾ ਮੰਡੀ ਪਾਇਲ ਤੋਂ ਮਲੌਦ ਤੱਕ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ | ਜਿਸ ਨੂੰ ਸਫਲ ਬਣਾਉਣ ਦੇ ਲਈ ਲੋਕਾਂ ਵਿੱਚ ਉਤਸ਼ਾਹ ਹੈ | ਇਹ ਦੋਸ਼ ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਇੰਚਾਰਜ ਪਾਇਲ ਸੰਦੀਪ ਸਿੰਘ ਰੁਪਾਲੋਂ ਨੇ ਪਿੰਡ ਬਾਬਰਪੁਰ ਵਿਖੇ ਇੱਕ ਮੀਟਿੰਗ ਦੌਰਾਨ ਲਗਾਏ | ਉਨ੍ਹਾਂ ਨੇ ਕਿਹਾ ਕਿ 15 ਜੂਨ ਨੂੰ ਹੋਣ ਵਾਲੇ ਮਾਰਚ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਮਾਰਚ ਵਿੱਚ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਖ਼ਾਲਸਾ, ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਭਾਈ ਮਨਦੀਪ ਸਿੰਘ ਸ਼ਾਮਿਲ ਹੋਣਗੇ | ਇਹ ਮੋਟਰ ਸਾਈਕਲ ਮਾਰਚ ਦਾਣਾ ਮੰਡੀ ਪਾਇਲ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜਾਵਾਂ ਵਿਚੋਂ ਹੁੰਦਾ ਹੋਇਆ ਪਿੰਡ ਬਾਬਰਪੁਰ ਵਿਖੇ ਜਾ ਕੇ ਸਮਾਪਤ ਹੋਵੇਗਾ | ਇਸ ਮੌਕੇ ਅਵਤਾਰ ਸਿੰਘ ਬਾਬਰਪੁਰ, ਬਲਵਿੰਦਰ ਸਿੰਘ ਚੋਮੋਂ, ਸੀਨੀਅਰ ਆਗੂ ਪ੍ਰਗਟ ਸਿੰਘ ਰੱਬੋਂ, ਹਨੀ ਗਿੱਲ ਬੇਰ, ਗੁਰਦੀਪ ਸਿੰਘ, ਜਥੇ. ਗੁਰਦੇਵ ਸਿੰਘ ਬਾਬਰਪੁਰ, ਬੁਧ ਸਿੰਘ ਮਦਨੀਪੁਰ, ਕਾਕਾ ਸਿੰਘ ਮਦਨੀਪੁਰ, ਦਰਸ਼ਨ ਸਿੰਘ ਮਲੌਦ, ਜਸਕੀਰਤ ਸਿੰਘ ਬੇਰ ਕਲਾਂ, ਗਗਨਦੀਪ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਡਾ. ਰਣਜੀਤ ਸਿੰਘ, ਗੁਰਮੀਤ ਸਿੰਘ ਕਿਸ਼ਨਪੁਰਾ, ਰੂਪ ਸਿੰਘ ਦੌਦ, ਬਲਵੰਤ ਸਿੰਘ, ਤਰਸੇਮ ਸਿੰਘ, ਆਤਮਾ ਸਿੰਘ, ਅਮਨ ਰਾਮਗੜ੍ਹ ਸਰਦਾਰਾਂ ਹਾਜ਼ਰ ਸਨ |
ਪਿਛਲੀ ਖ਼ਬਰ ਜਨਗਣਨਾ ਟੀਮ ਦਾ ਐਸ. ਡੀ. ਐਮ. ਸਵਾਤੀ ਟਿਵਾਣਾ ਵਲੋਂ ਸਨਮਾਨ ਅਗਲੀ ਖ਼ਬਰ ਮਾਨ ਸਰਕਾਰ ਨੇ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਰਤਨਹੇੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।