15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨੌਜਵਾਨਾਂ ਅਤੇ ਮੁਲਾਜ਼ਮਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਲੋਕਤੰਤਰ ਦਾ ਘਾਣ-ਭਰੋਵਾਲ

ਅਜੀਤ ਡੈਸਕ 13-06-2026
ਭੂੰਦੜੀ, 12 ਜੂਨ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਨੇ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਉੱਪਰ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਡਰ ਅਤੇ ਦਬਾਅ ਦੀ ਰਾਜਨੀਤੀ ਕਰ ਰਹੀ ਹੈ | ਭਰੋਵਾਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਅੱਜ ਰੁਜ਼ਗਾਰ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ, ਜਦਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ | ਜਿਹੜੇ ਨੌਜਵਾਨ ਅਤੇ ਮੁਲਾਜ਼ਮ ਸਰਕਾਰ ਤੋਂ ਆਪਣਾ ਹੱਕ ਮੰਗਦੇ ਹਨ, ਉਨ੍ਹਾਂ ਨੂੰ ਨੌਕਰੀ ਜਾਂ ਇਨਸਾਫ਼ ਦੇਣ ਦੀ ਬਜਾਏ ਪੁਲਿਸ ਦੇ ਡੰਡਿਆਂ ਨਾਲ ਜਵਾਬ ਦਿੱਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ |
ਪਿਛਲੀ ਖ਼ਬਰ ਨੌਜਵਾਨਾਂ ਅਤੇ ਮੁਲਾਜ਼ਮਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਲੋਕਤੰਤਰ ਦਾ ਘਾਣ-ਭਰੋਵਾਲ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼ ਆਜ਼ਾਦੀ ਘੁਲਾਟੀਏ ਤੇ ਸਾਬਕਾ ਡੀ.ਈ.ਓ. ਗੁਰਨਾਮ ਸਿੰਘ ਧਾਲੀਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।