15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਵਿਧਾਇਕ ਇਯਾਲੀ ਨਾਲ ਡਟ ਕੇ ਖੜ੍ਹੇ ਹਾਂ ਤੇ ਖੜ੍ਹ੍ਹੇ ਰਹਾਂਗੇ-ਆਗੂ

ਅਜੀਤ ਡੈਸਕ 13-06-2026
ਚੌਂਕੀਮਾਨ, 12 ਜੂਨ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਖਡੂਰ ਸਾਹਿਬ ਤੋਂ ਸੰਸਦ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਾਲੀ ਜਥੇਬੰਦੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਣ ਨਾਲ ਹਲਕੇ ਦਾਖਾ ਵਿਚ ਖੁਸ਼ੀ ਦੀ ਲਹਿਰ ਹੈ ਤੇ ਉਨ੍ਹਾਂ ਦੇ ਫ਼ੈਸਲੇ ਦਾ ਸਵਾਗਤ ਕਰਦਿਆ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਕੁਲਾਰ, ਸਾਬਕਾ ਸਰਪੰਚ ਕੁਲਵੰਤ ਸਿੰਘ ਕੁਲਾਰ ਕਲੱਕਤੇ ਵਾਲੇ, ਪੰਚ ਕੁਲਦੀਪ ਸਿੰਘ ਭੰਡਾਲ ਤੇ ਜਗਪਾਲ ਸਿੰਘ ਕੁਲਾਰ ਨੇ ਕਿਹਾ ਕਿ ਉਹ ਉਨ੍ਹਾਂ ਨਾਲ ਡਟਕੇ ਖੜ੍ਹੇ ਹਨ ਤੇ ਹਮੇਸ਼ਾ ਖੜ੍ਹੇ ਰਹਿਣਗੇ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਲਿਆ ਫ਼ੈਸਲਾ ਇਤਿਹਾਸਕ ਹੈ ਜੋ ਕੇ ਪੰਜਾਬ, ਪੰਜਾਬੀਅਤ ਤੇ ਪੰਥ ਲਈ ਅਹਿਮ ਹੈ | ਉਕਤ ਆਗੂਆਂ ਨੇ ਵਿਧਾਇਕ ਇਯਾਲੀ ਨੂੰ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ 'ਤੇ ਵਧਾਈ ਦਿੱਤੀ ਤੇ ਕਿਹਾ ਕਿ 2027 ਵਿਚ ਜਥੇਬੰਦੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਲੋਕਾਂ ਦੇ ਸਹਿਯੋਗ ਨਾਲ ਸਰਕਾਰ ਬਣਾਏਗੀ ਤੇ ਪੰਜਾਬ ਨੂੰ ਨਵੀਂ ਸੋਚ ਨਾਲ ਅੱਗੇ ਲੈ ਕੇ ਜਾਵੇਗੀ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਵਿਖੇ ਲਘੂ ਸਮੇਂ ਦੇ ਕੋਰਸ ਸਫ਼ਲਤਾਪੂਰਵਕ ਸਮਾਪਤ ਅਗਲੀ ਖ਼ਬਰ ਬੱਦੋਵਾਲ (ਲੁਧਿ:) ਕਬੱਡੀ ਕੱਪ ਅੱਜ-ਸਰਪੰਚ ਰਾਜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।