14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਗਿਆਨੀ ਰਘਬੀਰ ਸਿੰਘ ਨੇ ਐੱਸ.ਆਈ.ਟੀ. ਅੱਗੇ ਪੇਸ਼ ਹੋ 'ਹੁਕਮਨਾਮੇ' ਦੀ ਉਲੰਘਣਾ ਕੀਤੀ-ਜਥੇਦਾਰ ਤਲਵੰਡੀ

ਅਜੀਤ ਡੈਸਕ 13-06-2026
ਮੁੱਲਾਂਪੁਰ-ਦਾਖਾ, 12 ਜੂਨ (ਨਿਰਮਲ ਸਿੰਘ ਧਾਲੀਵਾਲ)-2 ਦਸੰਬਰ 2024 ਦੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਹੋਰ ਸਿੰਘ ਸਾਹਿਬਾਨਾਂ ਅੱਗੇ ਪੇਸ਼ ਹੋ ਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਬਹਿਬਲ ਕਲਾਂ ਗੋਲੀ ਕਾਂਡ, ਹੋਰ ਘਟਨਾਵਾਂ ਇਹ ਕਹਿ ਕੇ ਆਪਣੀ ਝੋਲੀ ਪਾ ਲਈਆਂ ਕਿ ਜੋ ਸਾਡੀ ਸਰਕਾਰ 'ਚ ਹੋਇਆ ਗਲਤ ਸੀ, ਸਰਕਾਰ ਹੁੰਦਿਆਂ ਹਰ ਨਾਕਾਮੀ ਦੀ ਮੁਆਫ਼ੀ ਮੰਗਦਾ ਹਾਂ, ਇਹ ਨਹੀਂ ਕਿਹਾ ਕਿ ਬਹਿਬਲ ਕਲਾਂ ਵਿਚ ਵਾਪਰੇ ਗੋਲੀ ਕਾਂਡ ਨਾਲ ਅਸੀਂ ਸਿੱਧੇ ਰੂਪ ਵਿਚ ਜ਼ਿੰਮੇਵਾਰ ਹਾਂ | ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਸਾਬਕਾ ਜਥੇਦਾਰ ਰਘਵੀਰ ਸਿੰਘ ਦੁਆਰਾ ਪੁਲਿਸ ਕੋਲ ਦਰਜ ਬਿਆਨਾਂ ਦੇ ਬਾਅਦ ਕੀਤਾ | ਜਥੇਦਾਰ ਤਲਵੰਡੀ ਨੇ ਕਿਹਾ ਕਿ ਸਿੱਖਾਂ ਲਈ ਮਹਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਸਾਹਮਣੇ ਪੇਸ਼ ਹੋ ਕੇ ਜੋ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗ ਲੈਂਦਾ ਉਸ ਵਿਅਕਤੀ ਨੂੰ ਦੁਨਿਆਵੀ ਅਦਾਲਤ ਦੀ ਲੋੜ ਨਹੀਂ | ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਪੁਲਿਸ ਕੋਲ ਬਿਆਨ ਦਰਜ ਕਰਵਾ ਕੇ ਸਿੱਖ ਮਰਿਯਾਦਾ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ | ਜਥੇਦਾਰ ਤਲਵੰਡੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਐੱਸ.ਆਈ.ਟੀ ਅੱਗੇ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗਣ ਵਾਲੀ ਤਨਖ਼ਾਹ ਦਾ ਘੋਰ ਅਪਮਾਨ ਕੀਤਾ ਗਿਆ | ਜਗਜੀਤ ਸਿੰਘ ਤਲਵੰਡੀ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਬੇਅਦਬੀ ਮਾਮਲੇ ਦੀ ਸਖ਼ਤ ਨਿੰਦਾ ਕਰਦਿਆਂ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸਜ਼ਾਵਾਂ ਦੀ ਮੰਗ ਕੀਤੀ |
ਪਿਛਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਲੇਖਕ ਭੁਪਿੰਦਰ ਸਿੰਘ ਧਾਲੀਵਾਲ ਦਾ ਵਿਸ਼ੇਸ਼ ਸਨਮਾਨ 15 ਨੂੰ ਕੀਤਾ ਜਾਵੇਗਾ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਰਾਏਕੋਟ ਨਗਰ ਕੌਂਸਲ ਦੇ ਅਧਿਕਾਰੀ ਸਵੇਰੇ 7 ਵਜੇ ਸੜਕਾਂ 'ਤੇ ਉੱਤਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।