15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜਿਆ, ਸਰਕਾਰਾਂ ਤੁਰੰਤ ਵੈਟ ਘਟਾਉਣ-ਮੇਜਰ ਸਿੰਘ ਭੈਣੀ

ਅਜੀਤ ਡੈਸਕ 14-06-2026
ਭੂੰਦੜੀ, 13 ਜੂਨ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਵਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰਾਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੇਲਗਾਮ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਵਸਤਾਂ, ਪੈਟਰੋਲ, ਡੀਜ਼ਲ, ਗੈਸ ਅਤੇ ਹੋਰ ਜ਼ਰੂਰੀ ਸਾਮਾਨ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਕਿਸਾਨ, ਮਜ਼ਦੂਰ, ਛੋਟੇ ਵਪਾਰੀ ਅਤੇ ਆਮ ਵਰਗ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ | ਮੇਜਰ ਸਿੰਘ ਭੈਣੀ ਨੇ ਕਿਹਾ ਕਿ ਸਰਕਾਰਾਂ ਦੀਆਂ ਗਲਤ ਆਰਥਿਕ ਨੀਤੀਆਂ ਅਤੇ ਟੈਕਸਾਂ ਦੇ ਵਧਦੇ ਬੋਝ ਕਾਰਨ ਲੋਕਾਂ ਦੀ ਜ਼ਿੰਦਗੀ ਦਿਨੋ-ਦਿਨ ਮੁਸ਼ਕਿਲ ਹੁੰਦੀ ਜਾ ਰਹੀ ਹੈ | ਭੈਣੀ ਨੇ ਅੰਤਰਰਾਸ਼ਟਰੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਈਰਾਨ ਅਤੇ ਅਮਰੀਕਾ ਵਿਚਾਲੇ ਵਧ ਰਹੇ ਤਣਾਅ ਅਤੇ ਜੰਗ ਵਰਗੇ ਹਾਲਾਤਾਂ ਦਾ ਅਸਰ ਵਿਸ਼ਵ ਅਰਥਚਾਰੇ 'ਤੇ ਪੈ ਰਿਹਾ ਹੈ, ਜਿਸ ਨਾਲ ਤੇਲ ਦੀਆਂ ਕੀਮਤਾਂ ਵਿਚ ਹੋਰ ਵਾਧਾ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਸਰਕਾਰਾਂ ਨੂੰ ਲੋਕਾਂ ਨੂੰ ਰਾਹਤ ਦੇਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ | ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ 'ਤੇ ਲੱਗਣ ਵਾਲਾ ਵੈਟ ਅਤੇ ਹੋਰ ਟੈਕਸ ਤੁਰੰਤ ਘਟਾਏ ਜਾਣ ਤਾਂ ਜੋ ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਲੋਕਤੰਤਰੀ ਢੰਗ ਨਾਲ ਵੱਡਾ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਸ਼ੂਜ਼ ਮਰਚੈਂਟ ਐਸੋਸੀਏਸ਼ਨ ਵਲੋਂ 26 ਤੋਂ 28 ਜੂਨ ਤੱਕ ਦੁਕਾਨਾਂ ਬੰਦ ਰੱਖਣ ਦਾ ਐਲਾਨ ਅਗਲੀ ਖ਼ਬਰ ਰਾਜੂ ਰਾਜਵਿੰਦਰ ਸਿੰਘ ਵਲੋਂ ਬੱਦੋਵਾਲ (ਲੁਧਿ:) ਕਬੱਡੀ ਕੱਪ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।