17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਹੈੱਡ ਗ੍ਰੰਥੀ ਬਾਬਾ ਮੁਖਤਿਆਰ ਸਿੰਘ ਦਾ ਸਨਮਾਨ

ਪਿੰਡ ਸਿੱਧਵਾਂ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਮੁਖਤਿਆਰ ਸਿੰਘ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਨਾਲ ਵੱਡੀ ਗਿਣਤੀ ਵਿਚ ਨਗਰ ਨਿਵਾਸੀ | ਤਸਵੀਰ: ਤੇਜਿੰਦਰ ਸਿੰਘ ਚੱਢਾ <br/> 14-06-2026
ਚੌਂਕੀਮਾਨ, 13 ਜੂਨ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਮੁਖਤਿਆਰ ਸਿੰਘ ਦਾ ਸਨਮਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸਿਆਂ ਵਲੋਂ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਿੰਦਰ ਸਿੰਘ, ਉਪਿੰਦਰ ਸਿੰਘ ਸਿੱਧਵਾਂ, ਅਮਰਜੀਤ ਸਿੰਘ, ਹਰਜੰਗ ਸਿੰਘ, ਸਾਬਕਾ ਪ੍ਰਧਾਨ ਹਰਪਾਲ ਸਿੰਘ, ਮੀਤ ਪ੍ਰਧਾਨ ਹਰਵਿੰਦਰ ਸਿੰਘ, ਚਰਨਜੀਤ ਸਿੰਘ, ਖ਼ਜ਼ਾਨਚੀ ਦਰਸ਼ਨ ਸਿੰਘ, ਸੈਕਟਰੀ ਜੁਗਰਾਜ ਸਿੰਘ ਤੇ ਬਾਬਾ ਸੰਤੋਖ ਸਿੰਘ ਨੇ ਦੱਸਿਆ ਕਿ ਬਾਬਾ ਮੁਖਤਿਆਰ ਸਿੰਘ ਗੁਰਦੁਆਰਾ ਸਾਹਿਬ ਵਿਖੇ 35 ਸਾਲਾਂ ਤੋਂ ਸੇਵਾ ਕਰ ਰਹੇ ਹਨ ਜੋ ਇਕ ਰਿਕਾਰਡ ਹੈ, ਕਿਉਂਕਿ ਅੱਜ ਤੱਕ ਇਕ ਅਸਥਾਨ 'ਤੇ ਇਨ੍ਹਾਂ ਲੰਮਾ ਸਮਾ ਸੇਵਾ ਕਿਸੇ ਵੀ ਗ੍ਰੰਥੀ ਸਿੰਘ ਵਲੋਂ ਨਹੀਂ ਕੀਤੀ ਗਈ | ਜਿਸ ਕਰਕੇ ਨਗਰ ਨਿਵਾਸੀਆਂ ਵਲੋਂ ਅੱਜ ਬਾਬਾ ਮੁਖਤਿਆਰ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਮੁਖਤਿਆਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੀ ਕਿ੍ਪਾ ਤੇ ਸਮੁੱਚੇ ਨਗਰ ਵਲੋਂ ਮਿਲੇ ਸਤਿਕਾਰ ਕਾਰਨ ਹੀ ਮੈਂ ਆਪਣੀ ਸੇਵਾ ਕਰਦਾ ਆ ਰਿਹਾ ਹਾਂ ਤੇ ਅੱਗੇ ਤੋਂ ਵੀ ਇਹ ਸੇਵਾ ਨਿਰੰਤਰ ਜਾਰੀ ਰਹੇਗੀ | ਇਸ ਮੌਕੇ ਸੁਖਦੇਵ ਸਿੰਘ ਆੜ੍ਹਤੀਆਂ, ਸੇਵਾਦਾਰ ਗੁਰਦੀਪ ਸਿੰਘ ਸਾਧੂ, ਨੰਬਰਦਾਰ ਬੂਟਾ ਸਿੰਘ, ਸੇਵਾਦਾਰ ਬਲਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਬੀਬੀਆਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਦਾ ਕਿਸਾਨਾਂ ਨੂੰ ਖ਼ੁਸ਼ਹਾਲ ਬਣਾਉਣ 'ਚ ਅਹਿਮ ਸਥਾਨ-ਗਿੱਲ ਅਗਲੀ ਖ਼ਬਰ ਰੱਤੋਵਾਲ 'ਚ ਕੱਚੇ ਰਸਤਿਆਂ 'ਤੇ ਬਣਨ ਵਾਲੀਆਂ 2 ਸੜਕਾਂ ਦਾ ਨੀਂਹ ਪੱਥਰ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।