17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਟਰਾਲੇ ਅਤੇ ਕੈਂਟਰ ਦੀ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ, ਇਕ ਜ਼ਖ਼ਮੀ

ਅਜੀਤ ਡੈਸਕ 14-06-2026
ਰਾਏਕੋਟ, 13 ਜੂਨ (ਸੁਸ਼ੀਲ, ਬਲਵਿੰਦਰ ਸਿੰਘ ਲਿੱਤਰ)-ਅੱਜ ਤੜਕਸਾਰ ਕਰੀਬ 4 ਵਜੇ ਰਾਏਕੋਟ ਤੋਂ ਬਰਨਾਲਾ ਜਾਂਦੇ ਰਾਜ ਮਾਰਗ 'ਤੇ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਕੈਂਟਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ, ਜਦਕਿ ਇਕ ਹੋਰ ਡਰਾਈਵਰ ਜ਼ਖ਼ਮੀ ਹੋ ਗਿਆ | ਹਾਦਸੇ ਕਾਰਨ ਰਾਜ ਮਾਰਗ 'ਤੇ ਕਰੀਬ 2 ਘੰਟਿਆਂ ਤੱਕ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ | ਮੌਕੇ 'ਤੇ ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਵਲੋਂ ਰਾਏਕੋਟ ਨੂੰ ਆ ਰਿਹਾ ਇਕ ਕੈਂਟਰ ਅਤੇ ਰਾਏਕੋਟ ਤੋਂ ਬਰਨਾਲਾ ਵੱਲ ਜਾ ਰਿਹਾ ਇਕ ਟਰਾਲਾ ਆਹਮੋ-ਸਾਹਮਣੇ ਟਕਰਾ ਗਏ | ਟੱਕਰ ਇੰਨੀ ਜ਼ਬਰਦਸਤ ਸੀ ਕਿ ਕੈਂਟਰ ਦਾ ਪਿਛਲਾ ਹਿੱਸਾ ਸਾਹਮਣੇ ਵਾਲੇ ਹਿੱਸੇ ਤੋਂ ਅਲੱਗ ਹੋ ਗਿਆ | ਇਸ ਹਾਦਸੇ 'ਚ ਕੈਂਟਰ ਚਾਲਕ ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨੱਥੋਵਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸੰਦੀਪ ਸਿੰਘ ਨੂੰ ਡਰਾਈਵਿੰਗ ਦੌਰਾਨ ਨੀਂਦ ਦੀ ਝਪਕੀ ਆ ਜਾਣ ਕਾਰਨ ਉਸ ਦਾ ਵਾਹਨ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਟਕਰਾ ਗਿਆ | ਦੂਜੇ ਟਰੱਕ ਦੇ ਡਰਾਈਵਰ ਪ੍ਰੇਮ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਜ਼ਿਲ੍ਹਾ ਮਾਨਸਾ ਨੇ ਹਾਦਸੇ ਨੂੰ ਟਾਲਣ ਲਈ ਆਪਣੇ ਵਾਹਨ ਨੂੰ ਸੜਕ ਦੇ ਕਿਨਾਰੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੇ ਬਾਵਜੂਦ ਟੱਕਰ ਨਹੀਂ ਟਲ ਸਕੀ | ਹਾਦਸੇ ਦੌਰਾਨ ਪ੍ਰੇਮ ਸਿੰਘ ਦੇ ਮੋਢੇ 'ਤੇ ਸੱਟਾਂ ਲੱਗੀਆਂ ਹਨ | ਹਾਦਸੇ ਮਗਰੋਂ ਮਿ੍ਤਕ ਸੰਦੀਪ ਸਿੰਘ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਰਾਏਕੋਟ ਭੇਜਿਆ ਗਿਆ | ਉੱਧਰ ਸੜਕ 'ਤੇ ਵਾਹਨਾਂ ਦਾ ਮਲਬਾ ਖਿਲਰ ਜਾਣ ਕਾਰਨ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਅਤੇ ਜਾਮ ਲੱਗ ਗਿਆ | ਸੂਚਨਾ ਮਿਲਣ ਉਪਰੰਤ ਸੜਕ ਸੁਰੱਖਿਆ ਫੋਰਸ ਅਤੇ ਥਾਣਾ ਸਿਟੀ ਰਾਏਕੋਟ ਦੀ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ | ਟੀਮਾਂ ਨੇ ਕਰੇਨਾਂ ਦੀ ਮਦਦ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਟ੍ਰੈਫਿਕ ਨੂੰ ਮੁੜ ਬਹਾਲ ਕੀਤਾ | ਇਸ ਸੰਬੰਧੀ ਥਾਣਾ ਸਿਟੀ ਰਾਏਕੋਟ ਦੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਵਿੱਚ ਰੱਖਿਆ ਗਿਆ ਹੈ ਅਤੇ ਸਾਰੀ ਕਾਰਵਾਈ ਪੂਰੀ ਹੋਣ ਉਪਰੰਤ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ |
ਪਿਛਲੀ ਖ਼ਬਰ ਪੰਜਾਬ ਦੇ 21 ਜ਼ਿਲਿ੍ਹਆਂ ਦੇ ਮਿਊਾਸੀਪਲ ਕਾਮਿਆਂ ਦੀ ਜਗਰਾਉਂ ਵਿਖੇ ਮੀਟਿੰਗ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਦੀ ਮਾਸਿਕ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।