19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਵਿਧਾਇਕ ਹਾਕਮ ਸਿੰਘ ਨੇ ਰਾਏਕੋਟ ਹਲਕੇ 'ਚ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਅਜੀਤ ਡੈਸਕ 14-06-2026
ਰਾਏਕੋਟ, 13 ਜੂਨ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ ਦਿੰਦਿਆਂ ਰਵਾਨਾ ਕੀਤਾ ਗਿਆ | ਇਹ ਵਾਹਨ ਰਾਏਕੋਟ ਸ਼ਹਿਰ ਸਮੇਤ ਹਲਕੇ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਬਚਾਅ ਸਬੰਧੀ ਜਾਗਰੂਕ ਕਰਨਗੇ | ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਕਿਹਾ ਕਿ ਨਸ਼ਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਸਮੱਸਿਆ ਬਣ ਚੁੱਕਾ ਹੈ, ਜਿਸ ਨੇ ਨੌਜਵਾਨ ਪੀੜ੍ਹੀ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ ਬਿਨ੍ਹਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਵਿਧਾਇਕ ਠੇਕੇਦਾਰ ਨੇ ਦੱਸਿਆ ਕਿ ਜਾਗਰੂਕਤਾ ਵਾਹਨਾਂ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਇੰਨ੍ਹਾਂ ਵਿਚ ਨਸ਼ਿਆਂ ਦੇ ਖ਼ਾਤਮੇ ਨੂੰ ਮੁੱਖ ਰੱਖਦਿਆਂ ਸ਼ਿਕਾਇਤ ਬਕਸੇ ਵੀ ਰੱਖੇ ਗਏ ਹਨ | ਲੋਕ ਇੰਨ੍ਹਾਂ ਬਕਸਿਆਂ 'ਚ ਲਿਖਤੀ ਤੌਰ 'ਤੇ ਨਸ਼ਾ ਸਮੱਗਲਰਾਂ ਅਤੇ ਤਸਕਰਾਂ ਦੀ ਗੁਪਤ ਜਾਣਕਾਰੀ ਦੇ ਸਕਦੇ ਹਨ | ਸ਼ਿਕਾਇਤ ਕਰਨ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਤਾਂ ਜੋ ਲੋਕ ਬਿਨ੍ਹਾਂ ਕਿਸੇ ਡਰ-ਭੈਅ ਤੋਂ ਜਾਣਕਾਰੀ ਦੇ ਸਕਣ | ਲੋਕਾਂ ਵਲੋਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ 'ਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਦੇ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ 'ਚ ਸਹਿਯੋਗ ਕਰਨ | ਇਸ ਮੌਕੇ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਅਜੈ ਮਿੱਢਾ, ਕੌਂਸਲਰ ਰੀਨਾ ਰਾਣੀ, ਅਮਰਜੀਤ ਸਿੰਘ ਗੋਂਦਵਾਲ ਜ਼ੋਨ ਕੋਆਰਡੀਨੇਟਰ, ਸੁਪਰਡੈਂਟ ਸਰਬਜੀਤ ਸਿੰਘ ਬੋਪਾਰਾਏ, ਰਣਜੀਤ ਸਿੰਘ ਟੂਸੇ, ਜੋਗਿੰਦਰ ਸਿੰਘ ਟੂਸੇ, ਰਾਜੂ ਸਿੰਘ, ਅਜਮੇਰ ਸਿੰਘ, ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ ਸੁਰਜੀਤ ਸਿੰਘ, ਨੰਬਰਦਾਰ ਅਵਤਾਰ ਸਿੰਘ ਰਾਏਕੋਟ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਭੁਮਾਲ ਵਿਖੇ 'ਮੇਰੀ ਰਸੋਈ ਯੋਜਨਾ' ਤਹਿਤ ਪਰਮਿੰਦਰ ਸਿੰਘ ਸਿੱਧੂ ਨੇ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਨਾਰੰਗਵਾਲ ਵਿਖੇ ਕੇਂਦਰ ਸਰਕਾਰ ਦੀ ਮਦਰ ਐਂਡ ਚਾਈਲਡ ਕੇਅਰ ਸਕੀਮ ਤਹਿਤ ਨਾਈਟਿੰਗੇਲ ਨਰਸਿੰਗ ਕਾਲਜ ਦੇ ਸਹਿਯੋਗ ਨਾਲ ਜਾਗਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।