19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪਿੰਡ ਭੁਮਾਲ ਵਿਖੇ 'ਮੇਰੀ ਰਸੋਈ ਯੋਜਨਾ' ਤਹਿਤ ਪਰਮਿੰਦਰ ਸਿੰਘ ਸਿੱਧੂ ਨੇ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 14-06-2026
ਜਗਰਾਉਂ, 13 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਭਾਵੇਂ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਇਸਦੇ ਤਹਿਤ ਹੀ ਲੋੜਵੰਦ ਪਰਿਵਾਰਾਂ ਨੂੰ 'ਮੇਰੀ ਰਸੋਈ ਯੋਜਨਾ' ਤਹਿਤ ਘਰੇਲੂ ਰਾਸ਼ਨ ਵੰਡਿਆ ਜਾ ਰਿਹਾ ਹੈ | ਇਹ ਮੁੱਖ ਮੰਤਰੀ ਭਗਵੰਤ ਮਾਨ ਦਾ ਚੰਗਾ ਉਪਰਾਲਾ ਹੈ, ਜਿਸ ਦੀ ਹਰ ਪਾਸੇ ਪ੍ਰਸੰਸਾ ਹੋ ਰਹੀ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਸੰਗਠਨ ਇੰਚਾਰਜ ਤੇ ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਸਿੱਧੂ ਨੇ ਪਿੰਡ ਭੁਮਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ, ਜਿਸ ਕਰਕੇ ਲੋਕ ਆਉਣ ਵਾਲੀਆਂ ਚੋਣਾਂ 'ਚ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਨਸ਼ਿਆਂ ਦੀ ਚੇਨ ਤੋੜੀ ਗਈ ਹੈ | ਇਸ ਮੌਕੇ ਯੂਥ ਦੇ ਵਾਈਸ ਪ੍ਰਧਾਨ ਜਸਦੀਪ ਸਿੰਘ ਹੈਪੀ, ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ, ਸੈਕਟਰੀ ਜਤਿੰਦਰ ਸਿੰਘ, ਡੀਪੂ ਹੋਲਡਰ ਲਵਪ੍ਰੀਤ ਸਿੰਘ, ਕਰਨਜੀਤ ਸਿੰਘ ਪੰਚ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਰਿਆ ਸਤਲੁਜ ਨੇੜੇ ਕਿਸਾਨਾਂ ਤੇ ਸਰਕਾਰੀ ਮਹਿਕਮਿਆਂ ਦੀਆਂ ਜ਼ਮੀਨਾਂ 'ਚੋਂ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਸਰਕਾਰ ਵਲੋਂ... ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਵਿਧਾਇਕ ਹਾਕਮ ਸਿੰਘ ਨੇ ਰਾਏਕੋਟ ਹਲਕੇ 'ਚ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।