28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸ਼ੱਕੀ ਹਾਲਾਤ ’ਚ ਹਠੂਰ ਦੇ 34 ਸਾਲਾ ਨੌਜਵਾਨ ਦੀ ਮੌਤ

ਅਜੀਤ ਡੈਸਕ 16-06-2026
ਹਠੂਰ 15 ਜੂਨ ( ਜਸਵਿੰਦਰ ਸਿੰਘ ਛਿੰਦਾ ) ਕਸਬਾ ਹਠੂਰ ਦੇ 34 ਸਾਲਾ ਨੌਜਵਾਨ ਹਰਜਿੰਦਰ ਸਿੰਘ ਹਿੰਦਾ ਪੁੱਤਰ ਰਾਮ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਹਿਮਾਚਲ ਪ੍ਰਦੇਸ਼ ਵਿੱਚ ਨੌਕਰੀ ਕਰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਛੁੱਟੀਆਂ ਕੱਟਣ ਲਈ ਆਪਣੇ ਪਿੰਡ ਆਇਆ ਹੋਇਆ ਸੀ। ਮ੍ਰਿਤਕ ਦੇ ਭਰਾ ਜਸਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਜਿੰਦਰ ਸਿੰਘ ਬੀਤੀ ਸ਼ਾਮ ਆਪਣੇ ਇੱਕ ਦੋਸਤ ਨਾਲ ਘਰੋਂ ਗਿਆ ਸੀ, ਪਰ ਦੇਰ ਰਾਤ ਤੱਕ ਵਾਪਸ ਨਾ ਆਉਣ ਕਾਰਨ ਪਰਿਵਾਰ ਚਿੰਤਾ ਵਿੱਚ ਸੀ। ਪਰਿਵਾਰ ਵੱਲੋਂ ਉਸਦੀ ਭਾਲ ਕੀਤੀ ਜਾ ਰਹੀ ਸੀ, ਪਰ ਅੱਜ ਸਵੇਰੇ ਜਦੋਂ ਹਰਜਿੰਦਰ ਸਿੰਘ ਦੀ ਲਾਸ਼ ਬਰਾਮਦ ਹੋਈ ਤਾਂ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਘਰ ਵਿੱਚ ਚੀਕ-ਚਿਹਾੜਾ ਮਚ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਦੇ ਅਧੀਨ ਥਾਣਾ ਹਠੂਰ ਦੇ ਐਸ.ਐਚ.�. ਗੁਰਸੇਵਕ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਏ.ਐਸ.ਆਈ. ਸੁਲੱਖਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਡੇਢ ਸਾਲ ਪਹਿਲਾਂ ਵਿਆਹੀ ਪਤਨੀ, ਤਿੰਨ ਭਰਾ ਅਤੇ ਮਾਤਾ-ਪਿਤਾ ਛੱਡ ਗਿਆ ਹੈ। ਇਸ ਅਚਾਨਕ ਵਾਪਰੀ ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲਈ �ਔਰਤਾਂ ਨੇ ਭਰੇ ਫਾਰਮ ਅਗਲੀ ਖ਼ਬਰ ਆਉਣ ਵਾਲੇ ਸਮੇਂ ਵਿਚ ਪੰਥਕ ਸੋਚ ਰੱਖਣ ਵਾਲੇ ਵੱਡੇ ਆਗੂ ਅਕਾਲੀ ਦਲ ਵਾਰਿਸ ਪੰਜਾਬ ਸ਼ਾਮਿਲ ਹੋਣਗੇ-ਮਨਪ੍ਰੀਤ ਸਿੰਘ ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।