27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

‘ਆਪ’ ਦੇ ਸਰਪੰਚ ਦੀ ਕੁੱਟਮਾਰ ਖਿ਼ਲਾਫ਼ ਪੰਚਾਇਤ ਯੂਨੀਅਨ ਬਲਾਕ ਰਾਏਕੋਟ ਵਲੋਂ ਰੋਸ ਧਰਨਾ ਅੱਜ

ਅਜੀਤ ਡੈਸਕ 17-06-2026

ਰਾਏਕੋਟ, 16 ਜੂਨ (ਬਲਵਿੰਦਰ ਸਿੰਘ ਲਿੱਤਰ) ਰਾਏਕੋਟ ਦੇ ਨਜ਼ਦੀਕੀ ਪਿੰਡ ਗੋਬਿੰਦਗੜ੍ਹ ਦੇ ਮੌਜੂਦਾ ਆਮ ਆਦਮੀ ਪਾਰਟੀ ਨਾਲ ਸਬੰਧਿਤ ਸਰਪੰਚ ਦੀ ਪਿਛਲੇ ਦਿਨੀਂ ਹੋਈ ਭਾਰੀ ਕੁੱਟਮਾਰ ਦੇ ਮਾਮਲੇ ’ਤੇ ਪੁਲਿਸ ਵਲੋਂ ਕੋਈ ਠੋਸ ਕਾਨੂੰਨੀ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਪੰਚਾਇਤ ਯੂਨੀਅਨ ਬਲਾਕ ਰਾਏਕੋਟ ਵੱਲੋਂ ਸੰਘਰਸ਼ ਵਿੱਢਣ ਦਾ ਪੋ੍ਰਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਪੰਚਾਇਤ ਯੂਨੀਅਨ ਬਲਾਕ ਰਾਏਕੋਟ ਦੇ ਪ੍ਰਧਾਨ ਸਰਪੰਚ ਗੁਰਪ੍ਰੀਤ ਸਿੰਘ ਚੱਕ ਭਾਈਕਾ ਅਤੇ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ ਨੇ ਦੱਸਿਆ ਕਿ ਪਿੰਡ ਗੋਬਿੰਦਗੜ੍ਹ ਦੇ ਸਰਪੰਚ ਉੱਪਰ ਪਿੰਡ ਦੇ ਵਿਅਕਤੀ ਵਲੋਂ ਜਾਨਲੇਵਾ ਹਮਲਾ ਕਰਕੇ ਉਸ ਦੀ ਦਸਤਾਰ ਲਾਹੀ ਗਈ, ਕੇਸਾਂ ਦੀ ਬੇਅਦਬੀ ਕੀਤੀ ਅਤੇ ਭਾਰੀ ਕੁੱਟਮਾਰ ਕੀਤੀ ਗਈ।ਜਿਸ ਦੇ ਸਬੰਧ ’ਚ ਪੀੜਤ ਸਰਪੰਚ ਵੱਲੋਂ ਪੁਲਿਸ ਕੋਲ ਇਹ ਮਾਮਲਾ ਉਠਾਇਆ ਗਿਆ ਸੀ, ਪ੍ਰੰਤੂ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਉਨ੍ਹਾਂ ਨੂੰ ਕੋਈ ਇਨਸਾਫ਼ ਨਹੀਂ ਮਿਲਿਆ। ਇਸ ਤੋਂ ਇਲਾਵਾ ਪੰਚਾਇਤ ਯੂਨੀਅਨ ਬਲਾਕ ਰਾਏਕੋਟ ਵਲੋਂ ਵੀ ਉਕਤ ਮਾਮਲੇ ਸਬੰਧੀ ਡੀ.ਐੱਸ.ਪੀ ਰਾਏਕੋਟ ਨਾਲ ਗੱਲਬਾਤ ਕੀਤੀ ਗਈ ਸੀ, ਪ੍ਰੰਤੂ ਅੱਜ ਤੱਕ ਹਮਲਾ ਕਰਨ ਵਾਲੇ ਵਿਅਕਤੀ ਖਿਲਾਫ਼ ਠੋਸ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਹਲਕਾ ਰਾਏਕੋਟ ਦੇ ‘ਆਪ’ ਵਰਕਰਾਂ ਵਿਚ ਇਨਸਾਫ਼ ਨਾ ਮਿਲਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਅੱਜ 17 ਜੂਨ ਨੂੰ ਪੰਚਾਇਤ ਯੂਨੀਅਨ ਬਲਾਕ ਰਾਏਕੋਟ ਵਲੋਂ ਪੀੜਤ ਸਰਪੰਚ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਚੌਂਕੀ ਜਲਾਲਦੀਵਾਲ ਦੇ ਸਾਹਮਣੇ ਸਵੇਰੇ 10 ਵਜੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਡਾ. ਗੁਰਦੀਪ ਸਿੰਘ ਜੌਹਲਾਂ ਮੈਂਬਰ ਬਲਾਕ ਸੰਮਤੀ, ਸਰਪੰਚ ਸਰਬਜੀਤ ਸਿੰਘ ਬੁਰਜ ਹਕੀਮਾਂ, ਸਰਪੰਚ ਡਾ. ਬਲਜੀਤ ਸਿੰਘ ਸਹਿਬਾਜ਼ਪੁਰਾ, ਪ੍ਰਧਾਨ ਬਲਜਿੰਦਰ ਸਿੰਘ ਜੌਹਲਾਂ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਮਜੀਠੀਆ ਨੂੰ ਅਦਾਲਤ ਵਲੋਂ ਜ਼ਮਾਨਤ ਮਿਲਣ ਨਾਲ ਆਖਰ ਹੱਕ ਸੱਚ ਦੀ ਹੋਈ ਜਿੱਤ-ਰਣੀਕੇ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।