28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

35 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 17-06-2026

ਜਗਰਾਉਂ, 16 ਜੂਨ ( ਗੁਰਦੀਪ ਸਿੰਘ ਮਲਕ ): ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬੱਸ ਅੱਡਾ ਪੁਲਿਸ ਚੌਕੀ ਦੀ ਟੀਮ ਨੇ 35 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ। ਬੱਸ ਅੱਡਾ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਆਤਮਾ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਟੀਮ ਸਮੇਤ ਪਿੰਡ ਅਲੀਗੜ੍ਹ ਤੋਂ ਕੋਠੇ ਖੰਜੂਰਾਂ ਨੂੰ ਜਾਂਦੀ ਸੜਕ ‘ਤੇ ਸਥਿਤ ਸ਼ਮਸ਼ਾਨਘਾਟ ਨੇੜੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾ ਰਹੇ ਸਨ। ਇਸ ਦੌਰਾਨ ਕੋਠੇ ਖੰਜੂਰਾਂ ਵੱਲੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਵੇਂ ਹੀ ਉਸ ਨੇ ਪੁਲਿਸ ਟੀਮ ਨੂੰ ਵੇਖਿਆ ਤਾਂ ਉਹ ਘਬਰਾ ਗਿਆ ਅਤੇ ਤੁਰੰਤ ਦਿਸ਼ਾ ਬਦਲ ਕੇ ਸ਼ਮਸ਼ਾਨਘਾਟ ਵੱਲ ਜਾਣ ਲੱਗ ਪਿਆ। ਸ਼ੱਕੀ ਲੱਗਣ ‘ਤੇ ਪੁਲਿਸ ਨੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਉਸਨੇ ਆਪਣੀ ਪਹਿਚਾਣ ਬਲਰਾਜ ਸਿੰਘ ਉਰਫ਼ ਬੱਬੀ ਵਾਸੀ ਤਾਰੇ ਵਾਲਾ ਚੌਂਕ, ਅਗਵਾੜ ਡਾਲਾ, ਜਗਰਾਉਂ ਵਜੋਂ ਦੱਸੀ। ਪੁਲਿਸ ਵੱਲੋਂ ਤਲਾਸ਼ੀ ਲੈਣ ‘ਤੇ ਉਸ ਦੇ ਕਬਜ਼ੇ ਵਿਚੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ।

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਬੱਸੀਆਂ |ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਿੰਡ ਰੱਖਨਾਗ ਵਿਖੇ ਕਿਸਾਨਾਂ ਨੇ ਸਰਕਾਰ ਤੇ ਬਿਜਲੀ ਵਿਭਾਗ ਖਿਲਾਫ਼ ਕੀਤਾ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।