ਰਾਏਕੋਟ, 16 ਜੂਨ (ਸੁਸ਼ੀਲ)-ਸ਼ਹੀਦਾਂ ਦੇ ਸਰਤਾਜ ਪੰਜਵੇ ਪਾਤਿਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰੂਦੁਆਰਾ ਸਿੰਘ ਸਭਾ ਪਿੰਡ ਬੱਸੀਆਂ ਦੀ ਪ੍ਰਬੰਧਕੀ ਕਮੇਟੀ ਵੱਲੋ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਇਹ ਵਿਸ਼ਾਲ ਨਗਰ ਕੀਰਤਨ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਇਆ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਗਈ ਸੁੰਦਰ ਪਾਲਕੀ ਵਿੱਚ ਸ਼ੁਸ਼ੋਭਿਤ ਕੀਤਾ ਹੋਇਆ ਸੀ ਅਤੇ ਸੰਗਤਾਂ ਦਾ ਵਿਸ਼ਾਲ ਜੱਥਾ ਗੁਰਬਾਣੀ ਜਾਪ ਕਰਦਾ ਹੋਇਆ ਨਾਲ ਚੱਲ ਰਿਹਾ ਸੀ | ਇਸ ਮੌਕੇ ਗੱਤਕਾ ਪਾਰਟੀਆਂ ਆਪਣੀ ਜੰਗਜੂ ਕਲਾ ਦੇ ਜੌਹਰ ਦਿਖਾ ਰਹੀਆਂ ਸਨ | ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵੱਲੋ ਵੱਖ ਵੱਖ ਥਾਵਾਂ ‘ਤੇ ਠੰਢੇ ਮਿੱਠੇ ਜਲ ਦੀਆਂ ਛਬੀਲ ਲਗਾਈਆਂ ਗਈਆਂ ਸਨ | ਨਗਰ ਕੀਰਤਨ ਦੌਰਾਨ ਪ੍ਰਸਿੱਧ ਕਵੀਸ਼ਰੀ ਜੱਥਾ ਭਾਈ ਜਗਤਾਰ ਸਿੰਘ ਢੱਡੇਕੇ ਸਮੇਤ ਹੋਰਨਾਂ ਢਾਡੀ ਤੇ ਕਵੀਸ਼ਰੀ ਜੱਥਿਆਂ ਵੱਲੋ ਮਹਾਨ ਸ਼ੂਰਵੀਰ ਯੋਧਿਆਂ ਦੀ ਵਾਰਾਂ ਸੁਣਾ ਕੇ ਸੰਗਤਾਂ ‘ਚ ਜੋਸ਼ ਭਰਿਆ ਗਿਆ ਅਤੇ ਕੌਮ ਦੇ ਕੁਰਬਾਨੀਆਂ ਭਰੇ ਧਾਰਮਿਕ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ | ਗ੍ਰੰਥੀ ਸਿੰਘ ਭਾਈ ਗੁਰਜੰਟ ਸਿੰਘ ਵੱਲੋ ਵੀ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰੂਦੁਆਰਾ ਕਮੇਟੀ ਪ੍ਰਧਾਨ ਨਾਜਰ ਸਿੰਘ ਗਿੱਲ, ਮੀਤ ਪ੍ਰਧਾਨ ਗੁਰਮੇਲ ਸਿੰਘ ਧਾਲੀਵਾਲ, ਸੈਕਟਰੀ ਚਰਨਜੀਤ ਸਿੰਘ, ਅਵਤਾਰ ਸਿੰਘ ਚੀਮਾ,ਖਜ਼ਾਨਚੀ ਮਨਜੀਤ ਸਿੰਘ ਕੈਲਾ, ਰਾਜਿੰਦਰਪਾਲ ਸਿੰਘ, ਗੁਰਮੇਲ ਸਿੰਘ ਕਰੀ, ਧੰਨਾ ਸਿੰਘ ਅÏਲਖ, ਖੁਸ਼ਵੰਤ ਸਿੰਘ ਕੈਲਾ, ਹਰਭਜਨ ਸਿੰਘ, ਕੁਲਵੰਤ ਸਿੰਘ, ਦਰਸ਼ਨ ਸਿੰਘ ਚੀਮਾ, ਅਵਤਾਰ ਸਿੰਘ ਚੀਮਾ, ਰਵਿੰਦਰ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਬੱਸੀਆਂ |ਚ ਨਗਰ ਕੀਰਤਨ ਸਜਾਇਆ
ਅਜੀਤ ਡੈਸਕ
17-06-2026