* ਸਰਬਸੰਮਤੀ ਨਾਲ ਹੋਈ ਚੋਣ ‘ਚ ਪਰਮਜੀਤ ਕੌਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ
ਜੋਧਾਂ, 16 ਜੂਨ (ਗੁਰਵਿੰਦਰ ਸਿੰਘ ਹੈਪੀ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਬਲਾਕ ਗਿੱਲ ਦੇ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਜ਼ਰੂਰੀ ਮੀਟਿੰਗ ਬਲਾਕ ਪ੍ਰਧਾਨ ਜੋਰਾ ਸਿੰਘ ਮਨਸੂਰਾਂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਯੂਨੀਅਨ ਦੇ ਕਈ ਆਗੂਆਂ ਜਿਨ੍ਹਾਂ ਵਿੱਚ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ, ਵਾਇਸ ਕੈਸ਼ੀਅਰ ਜੀਤ ਸਿੰਘ, ਜ਼ਿਲ੍ਹਾ ਕੈਸ਼ੀਅਰ ਰਣਜੀਤ ਸਿੰਘ, ਅਮਰਜੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ¢ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਅਤੇ ਬਲਾਕ ਪ੍ਰਧਾਨ ਜ਼ੋਰਾ ਸਿੰਘ ਮਨਸੂਰਾਂ ਨੇ ਦੱਸਿਆ ਕਿ ਇਸ ਮੀਟਿੰਗ ਦਾ ਏਜੰਡਾ ਮਿਡ-ਡੇ-ਮੀਲ ਵਰਕਰਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ, ਇਨ੍ਹਾਂ ਵਰਕਰਾਂ ਨੂੰ ਤਨਖ਼ਾਹਾਂ ਸਮੇਂ ਸਿਰ ਅਤੇ ਡੀ.ਸੀ. ਰੇਟ ‘ਤੇ ਦਿੱਤੀਆਂ ਜਾਣ। ਮਨਸੂਰਾਂ ਨੇ ਮੌਜੂਦਾ ਸਰਕਾਰ ਨੂੰ ਅਪੀਲ ਕੀਤੀ ਹੈ ਆਸ਼ਾ ਵਰਕਰਾਂ ਨੂੰ ਘੱਟੋ-ਘੱਟ ਡੀ.ਸੀ. ਰੇਟ ਤੇ ਤਨਖ਼ਾਹ ਅਤੇ ਮਾਣਭੱਤਾ ਮਿਲਣ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਹਾਜ਼ਰ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਕਿ ਮੁਲਜ਼ਮ ਵਰਗ ਦੇ ਡੀ.ਏ. ਦੀ ਕਿਸ਼ਤ ਵੀ ਜਲਦੀ ਜਾਰੀ ਕੀਤੀ ਜਾਵੇ। ਇਸ ਮੌਕੇ ਯੂਨੀਅਨ ਆਗੂਆਂ ਦੀ ਸਹਿਮਤੀ ਨਾਲ ਮਿਡ-ਡੇ-ਮੀਲ ਵਰਕਰਾਂ ਦੀ ਬਲਾਕ ਪੱਧਰ ‘ਤੇ ਚੋਣ ਕੀਤੀ ਗਈ। ਜਿਸ ਵਿਚ ਪਰਮਜੀਤ ਕੌਰ ਬਲਾਕ ਪ੍ਰਧਾਨ, ਮੀਤ ਪ੍ਰਧਾਨ ਗੁਰਜੀਤ ਕੌਰ, ਜਨਰਲ ਸਕੱਤਰ ਰਾਜਵਿੰਦਰ ਕੌਰ, ਕੈਸ਼ੀਅਰ ਜਸਵਿੰਦਰ ਕੌਰ, ਰਮਨਜੀਤ ਕੌਰ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ।