ਮਾਛੀਵਾੜਾ ਸਾਹਿਬ, 16 ਜੂਨ (ਰਾਜਦੀਪ ਸਿੰਘ ਅਲਬੇਲਾ)-ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਸਵੇਰ ਸਮੇਂ ਤੋਂ ਸੰਗਤਾਂ ਵਿਚ ਗੁਰੂ ਘਰ ਨਤਮਸਤਕ ਹੋਣ ਲਈ ਉਤਸ਼ਾਹ ਦਿਖਾਈ ਦਿੱਤਾ। ਉਨ੍ਹਾਂ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਵਾਰਾਂ ਪੇਸ਼ ਕੀਤੀਆਂ ਗਈਆਂ। ਹਜ਼ੂਰੀ ਕਥਾਵਾਚਕ ਭਾਈ ਇਕਨਾਮ ਸਿੰਘ ਵਲੋਂ ਹਾੜ੍ਹ ਮਹੀਨੇ ਨਾਲ ਸਬੰਧਿਤ ਗੁਰਬਾਣੀ ਅਨੁਸਾਰ ਕਥਾ ਦਾ ਪ੍ਰਵਾਹ ਚਲਾਇਆ ਗਿਆ। ਇਸ ਮੌਕੇ ਬਾਬਾ ਮੋਹਣ ਸਿੰਘ, ਚਿੱਤਰਕਾਰ ਜਗਦੀਸ਼ ਬਰਾੜ, ਆੜ੍ਹਤੀ ਹਰਿੰਦਰਪਾਲ ਸਿੰਘ ਰਹੀਮਾਬਾਦ, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਗੁਰਮੁਖ, ਗ੍ਰੰਥੀ ਗੁਰਪ੍ਰੀਤ ਸਿੰਘ, ਭਾਈ ਅਮਰਜੀਤ ਸਿੰਘ, ਖ਼ਜ਼ਾਨਚੀ ਜਸਪਿੰਦਰ ਸਿੰਘ, ਰਿਕਾਰਡ ਕੀਪਰ ਭੁਪਿੰਦਰ ਸਿੰਘ, ਸਟੋਰ ਕੀਪਰ ਗੁਲਜ਼ਾਰ ਸਿੰਘ, ਭਾਈ ਚਰਨਜੀਤ ਸਿੰਘ, ਹਰਬੰਤ ਸਿੰਘ ਮੁੱਤੋਂ, ਦਲਜੀਤ ਸਿੰਘ ਬੁਰਜ, ਲੰਗਰ ਇੰਚਾਰਜ ਬਿੰਦਰ ਸਿੰਘ ਆਦਿ ਹਾਜ਼ਰ ਸਨ।
ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸਮਾਗਮ
ਅਜੀਤ ਡੈਸਕ
17-06-2026